ਸੀਂਗੋ ਮੰਡੀ, 13 ਫਰਵਰੀ (ਲਕਵਿੰਦਰ ਸ਼ਰਮਾ)- ਸੂਬੇ ਦੀ ਆਪ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦÏਰਾਨ ਲੋਕ ਭਲਾਈ ਸਕੀਮਾਂ ਨੂੰ ਬਿਲਕੁਲ ਅੱਖੋਂ ਪਰੋਖੇ ਕਰੀ ਰੱਖਿਆ ਪਰ ਹੁਣ ਜਦੋਂ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਵਰ੍ਹਾ ਹੈ ਤਾਂ ਘੱਟੋ ਘੱਟ ਹੁਣ ਤਾਂ ਸਰਕਾਰ ਨੂੰ ਲੋਕ ਭਲਾਈ ਸਕੀਮਾਂ ਲਈ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ¢ ਉਕਤ ਵਿਚਾਰਾਂ ਦਾ ਪ੍ਰਗਟਾਵਾ ਨÏਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਹਲਕੇ ਦੇ ਦੌਰੇ ਦੌਰਾਨ ਕੀਤਾ¢ ਅੱਜ ਹਲਕੇ ਦੇ ਪਿੰਡਾਂ 'ਚ ਲੋਕਾਂ ਦੇ ਨਿੱਜੀ ਪ੍ਰੋਗਰਾਮਾਂ 'ਚ ਹਾਜ਼ਰੀ ਭਰਨ ਪੁੱਜੇ ਗੁਰਬਾਜ਼ ਸਿੰਘ ਸਿੱਧੂ ਨੇ ਬਹਿਮਣ ਜੱਸਾ ਸਿੰਘ ਵਿਖੇ ਇਕ ਧਾਰਮਿਕ ਸਮਾਗਮ 'ਚ ਹਾਜ਼ਰੀ ਭਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਜਿੱਥੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਦੀ ਰਾਸ਼ੀ 'ਚ ਕੋਈ ਵਾਧਾ ਨਹੀਂ ਕੀਤਾ ਉੱਥੇ ਔਰਤਾਂ ਨੂੰ ਇਕ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਦੇਣ ਦਾ ਵਾਇਦਾ ਅਜੇ ਤੱਕ ਲਟਕ ਰਿਹਾ ਹੈ¢ ਇਹੀ ਨਹੀਂ ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਤਕਰੀਬਨ ਦਮ ਤੋੜ ਚੁੱਕੀਆਂ ਲੱਗਦੀਆਂ ਹਨ ਜਿਸ ਦੀ ਕੋਈ ਰਾਸ਼ੀ ਜਾਰੀ ਨਹੀਂ ਕੀਤੀ ਗਈ¢ ਵਿਦਿਆਰਥੀਆਂ ਦੇ ਵਜ਼ੀਫ਼ਿਆਂ 'ਚ ਕੋਈ ਵਾਧਾ ਨਹੀਂ ਹੋਇਆ ਅਤੇ ਅੰਗਹੀਣਾਂ ਨੂੰ ਮਿਲਣ ਵਾਲੇ ਟ੍ਰਾਈਸਾਈਕਲਾਂ ਆਦਿ ਵਾਸਤੇ ਕਦੇ ਰਾਸ਼ੀ ਜਾਰੀ ਕਰਨ ਦੀ ਗੱਲ ਸਾਹਮਣੇ ਨਹੀ ਆਈ¢ਧਾਰਮਿਕ ਸਮਾਗਮ 'ਚ ਸ਼ਮੂਲੀਅਤ ਦÏਰਾਨ ਉਨਾਂ ਨੂੰ ਗੁ: ਬੁੰਗਾ ਮਸਤੂਆਣਾ ਦੇ ਮੁੱਖ ਸੇਵਾਦਾਰ ਬਾਬਾ ਕਾਕਾ ਸਿੰਘ ਤੇ ਭਾਈ ਅਵਤਾਰ ਸਿੰਘ ਰਾਗੀ ਵਲੋਂ ਸਿਰੋਪਾਉ ਦੀ ਬਖਸ਼ਿਸ਼ ਕੀਤੀ ਗਈ¢ ਇਸ ਮੌਕੇ ਜੱਟਮਹਾਂ ਸਭਾ ਹਲਕਾ ਪ੍ਰਧਾਨ ਮਨਜੀਤ ਸਿੰਘ ਲਾਲੇਆਣਾ, ਕ੍ਰਿਸ਼ਨ ਯਾਦਵ, ਅਮਰਜੀਤ ਸਿੰਘ ਧਨੋਆ, ਹੈਪੀ ਬਹਿਮਣ, ਗੁਰਾਂਦਿੱਤਾ ਸਿੰਘ ਸੀਂਗੋ, ਟਹਿਲ ਸਿੰਘ ਲਹਿਰੀ, ਸੁੱਖੀ ਮੈਨੂੰਆਣਾ ਆਦਿ ਮÏਜੂਦ ਸਨ¢