ਚਾਉਕੇ, 13 ਫਰਵਰੀ (ਮਨਜੀਤ ਸਿੰਘ ਘੜੈਲੀ)- ਸੀ.ਬੀ.ਐਸ. ਈ ਨਵੀਂ ਦਿੱਲੀ ਤੋਂ ਬਾਰ੍ਹਵੀਂ ਤੱਕ ਮਾਨਤਾ ਪ੍ਰਾਪਤ ਸ਼ਿਵਾਲਿਕ ਹਿੱਲਜ ਪਬਲਿਕ ਸਕੂਲ ਰਾਮਪੁਰਾ ਦੇ ਵਿਹੜੇ 'ਚ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ 'ਯਾਦਾਂ ਦਾ ਸਫ਼ਰ' ਦਾ ਆਯੋਜਨ ਕੀਤਾ ਗਿਆ¢ ਇਹ ਸਮਾਰੋਹ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਸਕੂਲ ਦੇ ਵਿਦਿਆਰਥੀਆਂ ਲਈ ਜੋਸ਼ ਭਰਪੂਰ ਹੋ ਨਿਬੜਿਆ¢ ਸਭ ਤੋਂ ਪਹਿਲਾਂ ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ ਅਤੇ ਕੋਆਰਡੀਨੇਟਰ ਨੇ ਦੀਪ ਜਲਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ¢ ਇਸ ਸਮੇਂ ਨੌਵੀਂ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦਾ ਸਕੂਲ 'ਚ ਆਉਣ ਤੇ ਰਿਬਨ ਕੱਟਣ ਦੀ ਰਸਮ ਨਿਭਾਉਂਦੇ ਹੋਏ ਨਿੱਘਾ ਸਵਾਗਤ ਕੀਤਾ¢ ਸਟੇਜ ਦੀ ਕਾਰਵਾਈ ਰਮਨਦੀਪ ਕÏਰ, ਪ੍ਰਨੀਤ ਕÏਰ, ਬਾਨੀ ਅਤੇ ਜਸਨੂਰ ਸ਼ਰਮਾ ਨੇ ਬਾਖ਼ੂਬੀ ਨਾਲ ਨਿਭਾਈ¢ ਵਿਦਿਆਰਥੀਆਂ ਨੂੰ ਸਟੇਜ ਤੇ ਬੁਲਾਕੇ ਉਨ੍ਹਾਂ ਨੂੰ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਸਮੇਂ ਦੌਰਾਨ ਵਿਦਿਆਰਥੀਆਂ ਲਈ ਬਹੁਤ ਸਾਰੀਆਂ ਗੇਮਾਂ ਦਾ ਪ੍ਰਬੰਧ ਕੀਤਾ ਗਿਆ¢ ਇਸ ਸਮਾਗਮ ਦੌਰਾਨ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀਆਂ ਮਿੱਠੀਆਂ-ਕÏੜੀਆਂ ਯਾਦਾਂ ਸਾਂਝੀਆਂ ਕੀਤੀਆ¢ ਉਨ੍ਹਾਂ ਦੱਸਿਆ ਕਿ ਸਕੂਲ 'ਚ ਬਿਤਾਏ ਤੀਆਂ ਵਰਗੇ ਦਿਨ ਉਨ੍ਹਾਂ ਨੂੰ ਪਤਾ ਨਹੀਂ ਚੱਲਿਆ ਕਿ ਇੰਨੇ ਸਾਲ ਕਿਵੇਂ ਬਤੀਤ ਹੋ ਗਏ¢ ਅੰਤ 'ਚ ਪਿ੍ੰਸੀਪਲ ਮੈਡਮ ਰਵਿੰਦਰਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਬਹੁਤ ਕੀਮਤੀ ਹੈ¢ ਉਨ੍ਹਾਂ ਕਿਹਾ ਕਿ ਤੁਸੀਂ ਆਪਣੀ ਮਿਹਨਤ ਨਾਲ ਜੀਵਨ 'ਚ ਅੱਗੇ ਵਧਣਾ ਹੈ, ਇਕ ਚੰਗੇ ਨਾਗਰਿਕ ਬਣਨਾ ਹੈ ਅਤੇ ਦੂਸਰਿਆਂ ਲਈ ਚਾਨਣ-ਮੁਨਾਰਾ ਬਣ ਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾ ਰੌਸ਼ਨ ਕਰਨਾ ਹੈ¢