21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਡਾਗ ਸੰਕਚੂਰੀ ਸੰਬੰਧੀ ਥਾਂ ਮੁਕੱਰਰ ਕਰਨ ਲਈ ਕਮੇਟੀ ਗਠਤ-ਡਿਪਟੀ ਕਮਿਸ਼ਨਰ <br/>

ਅਜੀਤ ਡੈਸਕ 14-02-2026
ਬਠਿੰਡਾ, 13 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਉਸਾਰੀ ਜਾਣ ਵਾਲੀ ਡਾਗ ਸੰਕਚੂਰੀ ਸਬੰਧੀ ਥਾਂ ਦਾ ਪ੍ਰਬੰਧ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਨੇ ਅੱਜ ਮੀਟਿੰਗ ਹਾਲ ਵਿਖੇ ਇਸ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ ਇਸ ਕਮੇਟੀ ਦੇ ਮੈਂਬਰ ਹੋਣਗੇ | ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਡਾਗ ਸੰਕਚੂਰੀ ਦੀ ਉਸਾਰੀ ਇਸ ਤਰੀਕੇ ਨਾਲ ਕੀਤੀ ਜਾਵੇ, ਜਿਸ ਨਾਲ ਕੁੱਤਿਆਂ ਅਤੇ ਉਨ੍ਹਾਂ ਦੇ ਦੇਖ-ਰੇਖ ਕਰਨ ਵਾਲੇ ਸਟਾਫ਼ ਦੀਆਂ ਲੋੜਾਂ ਦਾ ਪੂਰਾ ਖਿਆਲ ਰੱਖਿਆ ਜਾਵੇ | ਉਨ੍ਹਾਂ ਨਾਲ ਹੀ ਦੱਸਿਆ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਵਾਰਾ ਕੁੱਤਿਆਂ ਦੇ ਪ੍ਰਬੰਧਨ ਅਤੇ ਭਲਾਈ ਸਬੰਧੀ 'ਡਾਗ ਸੰਕਚੂਰੀ' ਬਣਾਈ ਜਾਵੇਗੀ | ਡਿਪਟੀ ਕਮਿਸ਼ਨਰ ਨੇ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਕਿ ਡਾਗ ਸੰਕਚੂਰੀ ਦੀ ਉਸਾਰੀ ਸਬੰਧੀ ਨਕਸ਼ਾ ਅਤੇ ਅਨੁਮਾਨਿਤ ਖਰਚਾ ਤਿਆਰ ਕੀਤਾ ਜਾਵੇ ਅਤੇ ਇਸ ਇਮਾਰਤ ਦਾ ਨਕਸ਼ਾ ਸਰਕਾਰ ਦੇ ਮਾਪਦੰਡਾਂ ਅਨੁਸਾਰ ਹੋਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸੁਨੀਲ ਫੋਗਾਟ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੀ ਜ਼ਿਲ੍ਹਾ ਕਮੇਟੀ ਦੀ ਚੋਣ-ਜਸਵੰਤ ਸਿੰਘ ਖ਼ਾਲਸਾ ਬਣੇ ਪ੍ਰਧਾਨ <br/> ਅਗਲੀ ਖ਼ਬਰ ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ 'ਚ 'ਯਾਦਾਂ ਦੇ ਸਫ਼ਰ' ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।