21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪਿੰਡ ਖੇਮੂਆਣਾ ਤੋਂ ਵੱਖ-ਵੱਖ ਪਾਰਟੀਆਂ ਤੋਂ ਖਫ਼ਾ 100 ਪਰਿਵਾਰ ਹੋਏ ਭਾਜਪਾ ਵਿਚ ਸ਼ਾਮਿਲ <br/>

ਪਿੰਡ ਖੇਮਅੂਾਣਾ ਵਿਖੇ ਭਾਜਪਾ ਆਗੂ ਸੰਬੋਧਨ ਕਰਦਾ ਹੋਇਆ | ਤਸਵੀਰ: ਲਛਮਣ ਦਾਸ ਗਰਗ <br/> 14-02-2026
ਗੋਨਿਆਣਾ, 13 ਫਰਵਰੀ (ਲਛਮਣ ਦਾਸ ਗਰਗ)-ਵਿਧਾਨ ਸਭਾ ਹਲਕਾ ਭੁੱਚੋ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਖੇਮੂਆਣਾ ਦੇ 100 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਭਾਜਪਾ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲਾ ਭਾਜਪਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਾਜਪਾ ਸਾਧਾਰਨ ਲੋਕਾਂ ਦੀ ਪਾਰਟੀ ਹੈ ਅਤੇ ਹਮੇਸ਼ਾ ਲੋਕਾਂ ਦੇ ਭਲੇ ਲਈ ਕੰਮ ਕਰ ਰਹੀ ਹੈ | ਇਸ ਕਰਕੇ ਪੰਜਾਬ ਦੇ ਲੋਕ ਆਪ ਮੁਹਾਰੇ ਹੀ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਹਲਕਾ ਇੰਚਾਰਜ ਅਤੇ ਭਾਜਪਾ ਐਸ ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਆਕਲੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਵੱਡੀਆਂ ਆਸਾਂ ਅਤੇ ਉਮੀਦਾਂ ਨਾਲ ਬਣਾਈ ਸੀ ਪ੍ਰੰਤੂ ਭਗਵੰਤ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ, ਜਿਸ ਕਰਕੇ ਪੰਜਾਬ ਦੇ ਲੋਕ ਹੁਣ ਇਸ ਨੂੰ ਚੱਲਦਾ ਕਰਨ ਲਈ ਮਨ ਬਣਾ ਚੁੱਕੇ ਹਨ | ਇਸ ਤੋਂ ਇਲਾਵਾ ਅਕਾਲੀ ਦਲ ਵੀ ਲੋਕਾਂ ਦੀ ਆਵਾਜ਼ ਨਹੀਂ ਬਣ ਸਕਿਆ ਅਤੇ ਨਾ ਹੀ ਕਾਂਗਰਸ ਲੰਬਾ ਸਮਾਂ ਰਾਜ ਕਰਨ ਦੇ ਬਾਵਜੂਦ ਵੀ ਲੋਕਾਂ ਦਾ ਕੁਝ ਸੰਵਾਰ ਸਕੀ ਹੈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਤਿੰਦਰ ਗੋਗੀ ਨੇ ਕਿਹਾ ਕਿ ਹਰਿਆਣੇ ਅਤੇ ਰਾਜਸਥਾਨ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇ ਰਹੀਆਂ ਹਨ | ਇਸ ਮੌਕੇ ਸਰਕਲ ਪ੍ਰਧਾਨ ਜਸਵੰਤ ਸਿੰਘ, ਸਰਕਲ ਮੀਤ ਪ੍ਰਧਾਨ ਗੁਰਸਾਹਿਬ ਸਿੰਘ ਖੇਮੂਆਣਾ, ਸੁਖਦੇਵ ਸਿੰਘ ਫੌਜੀ, ਮਹਿੰਦਰ ਸਿੰਘ, ਠਾਣਾ ਸਿੰਘ, ਤੇਜਾ ਸਿੰਘ, ਕੁਲਵੰਤ ਸਿੰਘ, ਗੁਰਨਾਮ ਸਿੰਘ, ਬੇਅੰਤ ਸਿੰਘ, ਕੁਲਵੀਰ ਸਿੰਘ, ਮੱਖਣ ਸਿੰਘ, ਗੁਲਜ਼ਾਰ ਸਿੰਘ, ਅਜੈਬ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਪਰਿਵਾਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ |

ਪਿਛਲੀ ਖ਼ਬਰ ਪਿੰਡ ਜੀਦਾ (ਬਠਿੰਡਾ) ਵਿਖੇ ਪਿਛਲੇ ਸਾਲ ਹੋਏ ਬੰਬ ਬਲਾਸਟ ਦੇ ਕੇਸ ਦਾ ਚਲਾਨ 24 ਫਰਵਰੀ ਨੂੰ ਚੰਡੀਗੜ੍ਹ ਦੀ ਅਦਾਲਤ ਵਿਚ... ਅਗਲੀ ਖ਼ਬਰ ਸਿੰਘ ਸਭਾ ਕਮੇਟੀ ਤੇ ਖ਼ਾਲਸਾ ਸਕੂਲ ਵਿਵਾਦ ਨੂੰ ਹੱਲ ਕਰਨ ਲਈ ਧਾਰਮਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਹੋਈਆਂ ਇਕੱਠੀਆਂ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।