ਬਠਿੰਡਾ, 13 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੀਆਂ ਹਦਾਇਤਾਂ, ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਹੈਲਥ ਜਾਂਚ ਕੈਂਪ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸਬੰਧੀ ਕੈਂਪ 17 ਫਰਵਰੀ 2026 ਦਿਨ ਮੰਗਲਵਾਰ ਨੂੰ ਸਵੇਰੇ 9:30 ਵਜੇ ਆਸਰਾ ਬਿਰਧ ਆਸ਼ਰਮ, ਨੇੜੇ ਮਾਲਵਾ ਦੁੱਖ ਨਿਵਾਰਨ ਅੱਖਾਂ ਦਾ ਹਸਪਤਾਲ ਮੌੜ ਮੰਡੀ ਵਿਖੇ ਲਗਾਇਆ ਜਾਵੇਗਾ | ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਰਸ਼ਦੀਪ ਕੌਰ ਨੇ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਬਜ਼ੁਰਗਾਂ ਦੇ ਮੋਤੀਆਬਿੰਦ ਸਰਜਰੀਆਂ ਲਈ ਪ੍ਰੀ-ਅਸੈਸਮੈਂਟ ਕੈਂਪ, ਅਲਿਮਕੋ ਵਲੋਂ ਅਸੈਸਮੈਂਟ ਕੈਂਪ, ਡਿਮੈਂਸ਼ੀਆਂ ਸਕ੍ਰੀਨਿੰਗ, ਐਨ.ਸੀ.ਡੀ. (ਗੈਰ-ਸੰਚਾਰੀ ਰੋਗ) ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਅਰਥੋਪੀਡਿਕ ਜਾਂਚ, ਅੱਖਾਂ ਦੀ ਜਾਂਚ, ਫਿਜਿਓਥੈਰੇਪੀ ਸੇਵਾਵਾਂ ਅਤੇ ਮਨੋਚਿਕਿਤਸਾ/ ਕਲਿਨਿਕਲ/ ਮਨੋਵਿਗਿਆਨਿਕ ਮੁਲਾਂਕਣ ਸਬੰਧੀ ਮਾਹਰ ਡਾਕਟਰ ਹਾਜ਼ਰ ਰਹਿਣਗੇ | ਇਸ ਤੋਂ ਇਲਾਵਾ ਕੈਂਪ ਦੌਰਾਨ ਬਜੁਰਗਾਂ ਦੇ ਰੋਗਾਂ ਸਬੰਧੀ ਜਾਂਚ ਕਰਨ ਤੋਂ ਇਲਾਵਾ ਅਤੇ ਅੱਖਾਂ ਦੀ ਜਾਂਚ ਕਰਕੇ ਸਰਜਰੀ ਦਾ ਪ੍ਰਬੰਧ, ਮੁਫ਼ਤ ਦਵਾਈਆਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ/ਬੈਂਕਿੰਗ ਸੇਵਾਵਾਂ ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ |