21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਦਸਮੇਸ਼ ਪਬਲਿਕ ਸਕੂਲ ਵਿਚ 35ਵਾਂ ਸਾਲਾਨਾ ਇਨਾਮ ਵੰਡ ਸਮਾਰੋਹ <br/>

ਸਥਾਨਕ ਦਸਮੇਸ਼ ਪਬਲਿਕ ਹਾਈ ਸਕੂਲ ਵਿਖੇ ਇਨਾਮ ਵੰਡ ਸਮਰੋਹ ਦੌਰਾਨ ਵਿਦਿਆਰਥਣਾਂ ਨਾਲ ਅਧਿਆਪਕ | ਤਸਵੀਰ: ਲਛਮਣ ਦਾਸ ਗਰਗ <br/> 14-02-2026
ਗੋਨਿਆਣਾ, 13 ਫਰਵਰੀ (ਲਛਮਣ ਦਾਸ ਗਰਗ)-ਸਥਾਨਕ ਦਸ਼ਮੇਸ਼ ਪਬਲਿਕ ਹਾਈ ਸਕੂਲ ਵਿਖੇ 35ਵਾਂ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਵਿਹੜੇ ਵਿਚ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਸੰਦੀਪ ਕੁਮਾਰ ਬਿੰਟਾ ਸਾਬਕਾ ਉੱਪ ਪ੍ਰਧਾਨ ਨਗਰ ਕੌਂਸਲ ਗੋਨਿਆਣਾ ਅਤੇ ਡਾਕਟਰ ਮਨਹਰਨ ਸਿੰਘ ਗਿੱਲ ਸਨ | ਪ੍ਰੋਗਰਾਮ ਦੀ ਸ਼ੁਰੂਆਤ ਇਕ ਸ਼ਬਦ ਤੋਂ ਕੀਤੀ ਗਈ ਉਪਰੰਤ ਅਨੇਕਾਂ ਵਿਦਿਆਰਥੀਆਂ ਨੇ ਧਾਰਮਿਕ, ਸੱਭਿਆਚਾਰਕ ਗੀਤ, ਡਾਂਸ ਅਤੇ ਕੋਰੀਓਗ੍ਰਾਫ਼ੀ ਰਾਹੀਂ ਵਿਦਿਆਰਥੀਆਂ ਦਾ ਮਨ ਮੋਹਿਆ | ਇਸ ਦੌਰਾਨ ਇਕ ਵਿਦਿਆਰਥਣ ਪ੍ਰੀਤ ਰਾਣੀ ਨੇ ਹਰਿਆਣਵੀ ਡਾਂਸ ਨਾਲ ਸਾਰਿਆਂ ਦਾ ਦਿਲ ਜਿੱਤਿਆ ਅਤੇ ਹਰਸਿਮਰਨ ਐਂਡ ਪਾਰਟੀ ਨੇ ਟੱਪੇ ਪੇਸ਼ ਕਰਕੇ ਪ੍ਰੋਗਰਾਮ ਨੂੰ ਸਮਾਪਤੀ ਵੱਲ ਲਿਆਂਦਾ | ਇਨਾਮ ਵੰਡਣ ਦੀ ਰਸਮ ਉੱਕਤ ਮਹਿਮਾਨਾਂ ਨੇ ਨਿਭਾਈ, ਜਿਨ੍ਹਾਂ ਨੇ ਦਸਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਨ ਕੌਰ ਨੂੰ ਮਾਤਾ ਬਚਿੰਤ ਕੌਰ ਮੈਮੋਰੀਅਲ ਅਵਾਰਡ ਅਤੇ ਗਗਨਪ੍ਰੀਤ ਅਤੇ ਹਰਪ੍ਰੀਤ ਕੌਰ ਨੂੰ ਸਮਨਵੀਰ ਕੌਰ ਮੈਮੋਰੀਅਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸੇ ਦੌਰਾਨ ਹਰੇਕ ਜਮਾਤ ਵਿਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਇਨਾਮ ਦਿੱਤੇ ਗਏ | ਕਰਮਵੀਰ ਸਿੰਘ ਐਮ. ਡੀ. ਨੇ ਸਲਾਨਾ ਰਿਪੋਰਟ ਪੜ੍ਹੀ ਅਤੇ ਸਰਪ੍ਰਸਤ ਕਮਲਵੀਰ ਸਿੰਘ ਖਹਿਰਾ ਨੇ ਸਾਰਿਆਂ ਨੂੰ ਵਧਾਈ ਦਿੱਤੀ | ਸਟੇਜ ਦੀ ਭੂਮਿਕਾ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਨੇ ਨਿਭਾਈ | ਉਕਤ ਸਾਰਾ ਪ੍ਰੋਗਰਾਮ ਪਰਮਵੀਰ ਕੌਰ ਦੀ ਦੇਖ ਰਹੇ ਹੇਠ ਕਰਵਾਇਆ ਗਿਆ |

ਪਿਛਲੀ ਖ਼ਬਰ ਬਠਿੰਡਾ ਪੁਲਿਸ ਵਲੋਂ 16 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ <br/> ਅਗਲੀ ਖ਼ਬਰ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਬਠਿੰਡਾ ਦੀ ਹੈਾਡਬਾਲ ਟੀਮ ਨੇ ਹਾਸਿਲ ਕੀਤਾ ਪਹਿਲਾ ਸਥਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।