ਬਠਿੰਡਾ, 13 ਫਰਵਰੀ (ਵੀਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਜੋਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਵਾਈ ਕਰਦੇ ਹੋਏ ਬਠਿੰਡਾ ਪੁਲਿਸ ਨੇ ਦੋ ਵੱਖ- ਵੱਖ ਥਾਵਾਂ 'ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 16 ਗ੍ਰਾਮ ਹੈਰੋਇਨ ਬਰਾਬਦ ਕਰ ਲਈ ਹੈ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਮਹਿਲਾ ਪੁਲਿਸ ਅਧਿਕਾਰੀ ਕਰਮਜੀਤ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਭਾਗੂ ਰੋਡ ਵਾਟਰ ਵਰਕਸ ਨੇੜਿਓਾ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਵਿੱਕੀ ਕੁਮਾਰ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਵਜੋਂ ਹੋਈ ਹੈ, ਜਿਸ 'ਤੇ ਪੁਲਿਸ ਵਲੋਂ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੋ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਅਧਿਕਾਰੀ ਬੂਟਾ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਨਾਲ ਪੁਲਿਸ ਵਲੋਂ ਰੇਲਵੇ ਕੁਆਰਟਰ ਬਠਿੰਡਾ ਨੇੜਿਓ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਤਲਾਸ਼ੀ ਲਈ ਗਈ ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਯੁਵਰਾਜ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਵਲੋਂ ਹੋਈ ਹੈ ਜਿਸ 'ਤੇ ਥਾਣਾ ਕਨਾਲ ਵਿਖੇ ਨਸ਼ਾ ਰੋਕੋ ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ |