21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਕੱਸੀ ਵਿਚੋਂ ਨਾਮਾਲੂਮ ਵਿਅਕਤੀ ਦੀ ਲਾਸ਼ ਬਰਾਮਦ

ਅਜੀਤ ਡੈਸਕ 14-02-2026
ਰਾਮਾਂ ਮੰਡੀ, 13 ਫਰਵਰੀ (ਤਰਸੇਮ ਸਿੰਗਲਾ)- ਅੱਜ ਸਥਾਨਕ ਕੱਸੀ ਵਿਚੋਂ ਬਾਬਾ ਦਿਆਲ ਦਾਸ ਦੇ ਡੇਰੇ ਦੇ ਨੇੜਿਓਾ ਇੱਕ ਨਾਮਾਲੂਮ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ¢ ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿਚ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰਜ਼ ਕਾਲਾ ਬੰਗੀ, ਰਿੰਕਾ ਮਿਸਤਰੀ, ਅਸ਼ੋਕ ਜੱਜਲ ਵਲੋਂ ਪਾਣੀ ਵਿਚੋਂ ਬਾਹਰ ਕੱਢਿਆ ਗਿਆ¢ ਮੌਕੇ 'ਤੇ ਲਾਸ਼ ਦੀ ਪਹਿਚਾਣ ਨਾ ਹੋਣ ਕਾਰਨ ਵਲੰਟੀਅਰਜ਼ ਵਲੋਂ ਪੁਲਿਸ ਜਾਂਚ ਤੋਂ ਬਾਅਦ ਐਂਬੂਲੈਂਸ ਰਾਹੀਂ ਮਿ੍ਤਕ ਵਿਅਕਤੀ ਦੀ ਸ਼ਨਾਖ਼ਤ ਲਈ ਲਾਸ਼ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ 72 ਘੰਟਿਆਂ ਲਈ ਮੋਰਚੁਰੀ ਵਿਚ ਰਖਵਾ ਦਿੱਤਾ ਗਿਆ ਹੈ¢ ਸੰਸਥਾ ਦੇ ਵਲੰਟੀਅਰਾਂ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੇ ਮੂੰਗੀਆ ਰੰਗ ਦਾ ਕਮੀਜ਼ ਪਾਇਆ ਹੋਇਆ ਹੈ ਅਤੇ ਉਮਰ ਲਗਭਗ 55 /60 ਸਾਲ ਦੀ ਦੱਸੀ ਜਾ ਰਹੀ ਹੈ¢

ਪਿਛਲੀ ਖ਼ਬਰ ਪ੍ਰੈਗਾਬਾਲਿਨ ਦੀ ਵਿਕਰੀ 'ਤੇ ਪਾਬੰਦੀ <br/> ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ 16 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।