21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਦਿੜ੍ਹਬਾ ਵਿਖੇ 10 ਮੁਕੱਦਮੇ ਦਰਜ, 13 ਦੋਸ਼ੀ ਗਿ੍ਫ਼ਤਾਰ <br/>

ਅਜੀਤ ਡੈਸਕ 14-02-2026
ਦਿੜ੍ਹਬਾ ਮੰਡੀ, 13 ਫ਼ਰਵਰੀ (ਜਸਵੀਰ ਸਿੰਘ ਅÏਜਲਾ) - ਆਈ.ਪੀ.ਐਸ. ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਸੰਗਰੂਰ ਵਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ-ਡਵੀਜ਼ਨ ਦਿੜ੍ਹਬਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਪਿੰਡਾਂ ਦੇ ਪਹਿਰੇਦਾਰ' ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਡਰੱਗ ਦੇ 10 ਮੁਕੱਦਮੇ ਦਰਜ ਕਰ ਕੇ 13 ਦੋਸੀਆ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 183 ਨਸ਼ੀਲੀਆਂ ਗੋਲੀਆਂ ਅਤੇ 100 ਗ੍ਰਾਮ ਗਾਂਜਾ ਬ੍ਰਾਮਦ ਕਰਵਾਇਆ ਗਿਆ | ਨਸ਼ੇ ਦਾ ਸੇਵਨ ਕਰਨ ਵਾਲਿਆਂ ਵਿਰੁੱਧ ਵੀ ਢੁਕਵੀਂ ਕਾਰਵਾਈ ਕਰਦੇ ਹੋਏ ਉਨ੍ਹਾਂ ਪਾਸੋਂ ਸਿਲਵਰ ਪੰਨੀਆਂ, ਲੈਟਰ ਅਤੇ ਕਰੰਸੀ ਨੋਟ ਬ੍ਰਾਮਦ ਕਰਵਾਏ ਗਏ | ਨਸ਼ੇ ਦੀ ਦਲਦਲ ਵਿਚ ਫਸੇ 07 ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰ ਵਿਚ ਦਾਖਲ ਕਰਵਾਇਆ ਗਿਆ ਅਤੇ 13 ਵਿਅਕਤੀਆਂ ਨੂੰ ਓ.ਓ.ਏ.ਟੀ. ਸੈਂਟਰ ਵਿਚੋਂ ਦਵਾਈ/ਮੈਡੀਸਨ ਦਿਵਾਈ ਗਈ ਹੈ | ਇਸ ਤੋ ਇਲਾਵਾ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 191 ਟਰੈਫ਼ਿਕ ਚਲਾਣ ਕੀਤੇ ਗਏ ਹਨ | ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 78 ਵਿਅਕਤੀਆਂ ਵਿਰੁੱਧ 172 ਬੀ.ਐਨ.ਐਸ.ਐਸ. ਤਹਿਤ ਕਾਰਵਾਈ ਕੀਤੀ ਗਈ ਅਤੇ 14 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ | ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ | ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਮਾਨਸਾ 'ਚ 'ਮਗਨਰੇਗਾ ਬਚਾਓ' ਰੈਲੀ ਇਤਿਹਾਸਕ ਹੋਵੇਗੀ-ਹਰਦਿਆਲ ਸਿੰਘ ਕੰਬੋਜ <br/> ਅਗਲੀ ਖ਼ਬਰ ਪ੍ਰੈਗਾਬਾਲਿਨ ਦੀ ਵਿਕਰੀ 'ਤੇ ਪਾਬੰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।