21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਚਾਇਤ ਨੇ ਬਾਘਾ ਪਿੰਡ ਨੂੰ ਜਾਂਦੀ ਸੜਕ ਦੀ ਉਸਾਰੀ ਸ਼ੁਰੂ ਕਰਵਾਈ <br/>

ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਸਰਪੰਚ ਤੇ ਪੰਚ | <br/> 14-02-2026
ਰਾਮਾਂ ਮੰਡੀ, 13 ਫਰਵਰੀ (ਤਰਸੇਮ ਸਿੰਗਲਾ)- ਪਿੰਡ ਰਾਮਸਰਾ ਦੀ ਪੰਚਾਇਤ ਵਲੋਂ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਰਾਮਸਰਾ ਤੋਂ ਬਾਘਾ ਪਿੰਡ ਨੂੰ ਜਾਂਦੀ ਸੜਕ ਦੀ ਉਸਾਰੀ ਸ਼ੁਰੂ ਕਰਵਾਈ ਗਈ¢ ਪਿੰਡ ਦੇ ਸਰਪੰਚ ਸਰਦੂਲ ਸਿੰਘ ਨੇ ਪੱਤਰਕਾਰਾਂ ਨੂੰ ਉਸਾਰੀ ਅਧੀਨ ਵਿਕਾਸ ਕੰਮ ਦਿਖਾਉਂਦੇ ਹੋਏ ਦੱਸਿਆ ਕਿ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਦੇ ਵਿਸ਼ੇਸ਼ ਸਹਿਯੋਗ ਸਦਕਾ ਪਿੰਡ ਵਿਚ ਵਿਕਾਸ ਕੰਮਾਂ ਦੀ ਹਨ੍ਹੇਰੀ ਚੱਲ ਰਹੀ ਹੈ¢ ਅੱਜ ਜਿੱਥੇ ਕਰੀਬ 70 ਲੱਖ ਰੁਪਏ ਦੀ ਲਾਗਤ ਵਾਲੀ ਪਿੰਡ ਰਾਮਸਰਾ ਤੋਂ ਪਿੰਡ ਬਾਘਾ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਹੈ¢ ਉਥੇ ਪਿੰਡ ਦੇ ਸ਼ਮਸ਼ਾਨਘਾਟ ਵਿਚ ਇੰਟਰਲਾਕ ਟਾਈਲਾਂ ਦਾ ਫ਼ਰਸ਼ ਅਤੇ ਪਿੰਡ ਦੀਆਂ ਨਾਲੀਆਂ ਨੂੰ ਅੰਡਰਗਰਾਊਾਡ ਕਰਨ ਦਾ ਕੰਮ ਪਹਿਲਾਂ ਹੀ ਤੇਜ਼ੀ ਨਾਲ ਚੱਲ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਿੰਡ ਦੇ ਹੋਰ ਵਿਕਾਸ ਕੰਮ ਵੱਡੀ ਲਾਗਤ ਨਾਲ ਮੁਕੰਮਲ ਕੀਤੇ ਗਏ ਹਨ¢ ਸਰਪੰਚ ਸਰਦੂਲ ਸਿੰਘ ਨੇ ਦੱਸਿਆ ਕਿ ਵਿਕਾਸ ਕੰਮਾਂ ਲਈ ਸਾਰੇ ਪੰਚਾਇਤ ਮੈਂਬਰ ਅਮਨਦੀਪ ਸਿੰਘ, ਗੁਰਦੀਪ ਸਿੰਘ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਅਮਨਦੀਪ ਕੌਰ, ਕੁਲਵਿੰਦਰ ਕੌਰ, ਭਿੰਦਰ ਕੌਰ, ਮਾਇਆ ਦੇਵੀ ਪੂਰਾ ਸਹਿਯੋਗ ਦੇ ਰਹੇ ਹਨ¢

ਪਿਛਲੀ ਖ਼ਬਰ ਵਿਸ਼ਵ ਰੇਡੀਓ ਦਿਵਸ ਮੌਕੇ 'ਰੇਡੀਓ ਸਰੋਤਾ ਮਿਲਣ' ਸਮਾਰੋਹ' ਸ਼ਾਨੋ ਸ਼ੌਕਤ ਨਾਲ ਸੰਪੰਨ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਮਾਨਸਾ 'ਚ 'ਮਗਨਰੇਗਾ ਬਚਾਓ' ਰੈਲੀ ਇਤਿਹਾਸਕ ਹੋਵੇਗੀ-ਹਰਦਿਆਲ ਸਿੰਘ ਕੰਬੋਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।