21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਏ.ਆਰ.ਓ. ਫਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ <br/>

ਅਜੀਤ ਡੈਸਕ 14-02-2026
ਬਠਿੰਡਾ, 13 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ ਬਾਦਲ ਰੋਡ) ਵਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਫ਼ਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫ਼ਤ ਪੂਰਵ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਚੁੱਕਾ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਨੇ ਦੱਸਿਆ ਕਿ ਏ. ਆਰ. ਓ. ਫ਼ਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਲਈ ਆਨ-ਲਾਈਨ ਅਪਲਾਈ 13 ਫਰਵਰੀ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ 01 ਅਪ੍ਰੈਲ 2026 ਤੱਕ ਅਪਲਾਈ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਭਰਤੀ ਹੋਣ ਦੇ ਚਾਹਵਾਨ ਯੁਵਕ ਵੈੱਬ ਸਾਈਟ 'ਤੇ 01 ਅਪ੍ਰੈਲ 2026 ਤੱਕ ਆਨ-ਲਾਈਨ ਅਪਲਾਈ ਕਰ ਸਕਦੇ ਹਨ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਨ-ਲਾਈਨ ਅਪਲਾਈ ਕਰਨ ਉਪਰੰਤ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ-ਬਾਦਲ ਰੋਡ) ਵਿਖੇ ਆ ਕੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕਰਨ | ਉਨ੍ਹਾਂ ਕਿਹਾ ਕਿ ਲਿਖਤੀ ਪੇਪਰ ਦੀ ਤਿਆਰੀ ਡਿਜੀਟਲ ਸਮਾਰਟ ਕਲਾਸ ਰੂਮਜ਼ ਵਿਚ ਤਜਰਬੇਕਾਰ ਅਧਿਆਪਕਾਂ ਵਲੋਂ ਕਰਵਾਈ ਜਾਂਦੀ ਹੈ | ਉਕਤ ਜ਼ਿਲਿ੍ਹਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ 16 ਫਰਵਰੀ 2026 ਤੋਂ ਕਿਸੇ ਵੀ ਦਿਨ ਸਵੇਰੇ 9 ਵਜੇ ਨਿੱਜੀ ਤੌਰ 'ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਦਸਵੀਂ ਦੇ ਸਰਟੀਫ਼ਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਸਮੇਤ ਨਿੱਜੀ ਤੌਰ 'ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ |

ਪਿਛਲੀ ਖ਼ਬਰ ਲੋਕਾਂ ਲਈ ਸੀ.ਐਮ. ਦੀ ਯੋਗਸ਼ਾਲਾ ਬਣੀ ਤੰਦਰੁਸਤ ਜੀਵਨ ਸ਼ੈਲੀ ਅਗਲੀ ਖ਼ਬਰ ਅਮਿੱਟ ਯਾਦਾਂ ਛੱਡਦਾ ਸੰਪੰਨ ਹੋਇਆ ਚੌਥਾ ਦਮਦਮਾ ਸਾਹਿਬ ਸਾਹਿਤਕ ਮੇਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।