ਨਥਾਣਾ, 13 ਫਰਵਰੀ (ਲੁਧੜ) : ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਆਮ ਲੋਕਾਂ ਨੂੰ ਮੁੱਢਲੀਆਂ ਬੁਨਿਆਦੀ ਸਹੂਲਤਾਂ ਦੇਣ ਤੋਂ ਇਲਾਵਾ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਸੂਬੇ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹੇ ਦੇ ਪਿੰਡ ਢੇਲਵਾਂ ਵਿਖੇ ਇੱਕ ਨਿੱਜੀ ਸਮਾਗਮ ਸ਼ਾਮਿਲ ਹੋਣ ਉਪਰੰਤ ਕੀਤਾ | ਇਸ ਮੌਕੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ¢ ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਹਤ, ਸਿੱਖਿਆ ਤੋਂ ਇਲਾਵਾ ਖੇਡਾਂ ਆਦਿ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸੂਬੇ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣ ਤੋਂ ਇਲਾਵਾ ਨੌਜਵਾਨਾਂ ਨੂੰ ਸਿੱਖਿਆ ਦੇ ਖੇਤਰ ਵਿਚ ਸਮੇਂ ਦਾ ਹਾਣੀ ਬਣਾਉਣ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਿਆ ਜਾ ਸਕੇ¢ ਪਿੰਡ ਢੇਲਵਾਂ ਵਿਖੇ ਵਿਕਾਸ ਕਾਰਜਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸ਼ੁਰੂ ਹੋ ਚੁੱਕਾ ਹੈ ਅਤੇ ਓਪਨ ਜਿੰਮ ਵੀ ਸ਼ੁਰੂ ਹੋ ਚੁੱਕਾ ਹੈ¢ ਇਸ ਤੋਂ ਇਲਾਵਾ 33 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਾਡ ਵੀ ਬਣਾਇਆ ਜਾ ਰਿਹਾ ਹੈ¢ ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਲਈ ਵੀ ਪਿੰਡ ਦੇ ਵਿਕਾਸ ਲਈ ਸਮੇਂ-ਸਮੇਂ 'ਤੇ ਹੋਰ ਵੀ ਗਰਾਂਟਾਂ ਮੁਹੱਈਆ ਕਰਵਾਈਆਂ ਜਾਣਗੀਆਂ ¢ ਇਸ ਮੌਕੇ ਪਿੰਡ ਦੀ ਪੰਚਾਇਤ ਤੋਂ ਇਲਾਵਾ ਹੋਰ ਵੀ ਮੋਹਤਬਰ ਆਦਿ ਹਾਜ਼ਰ ਸਨ¢