23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਅਣਪਛਾਤੇ ਵਿਅਕਤੀ ਦੀ ਮੌਤ

ਅਜੀਤ ਡੈਸਕ 16-02-2026
ਬਠਿੰਡਾ, 15 ਫਰਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਅਮਰੀਕ ਸਿੰਘ ਰੋਡ ਦੀ ਲਾਟਰੀ ਮਾਰਕੀਟ 'ਚ ਇਕ ਅਣਪਛਾਤੇ ਵਿਅਕਤੀ ਦੀ ਮÏਤ ਹੋ ਜਾਣ ਦੀ ਸੂਚਨਾ ਮਿਲਣ ਉਪਰੰਤ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗਿੱਲ ਸਹਾਰਾ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ਪਹੁੰਚੇ¢ ਘਟਨਾ ਬਾਰੇ ਸਹਾਰਾ ਟੀਮ ਮੈਂਬਰ ਸੰਦੀਪ ਗਿੱਲ ਨੇ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ¢ ਕੋਤਵਾਲੀ ਪੁਲਿਸ ਸਟੇਸ਼ਨ ਦੇ ਏ.ਐਸ.ਆਈ. ਬਲਜੀਤ ਸਿੰਘ ਨੇ ਮÏਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ¢ ਜਾਂਚ ਦੌਰਾਨ ਮਿ੍ਤਕ ਕੋਲੋਂ ਅਜਿਹਾ ਕੋਈ ਪਹਿਚਾਣ ਪੱਤਰ ਨਹੀਂ ਮਿਲਿਆ, ਜਿਸ ਨਾਲ ਪਹਿਚਾਣ ਕਰਨ ਵਿਚ ਮਦਦ ਮਿਲ ਸਕੇ, ਏ.ਐਸ.ਆਈ. ਨੇ ਦੱਸਿਆ ਕਿ ਮੌਤ ਦਾ ਕਾਰਨ ਪੋਸਟ ਮਾਰਟਮ ਤੋਂ ਬਾਅਦ ਲੱਗੇਗਾ ¢ ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ ¢ ਸਹਾਰਾ ਦੇ ਗੌਤਮ ਗੋਇਲ ਨੇ ਜਾਣਕਾਰੀ ਦਿੰਦੇ ਕਿਹਾ ਕਿ ਲਾਸ਼ ਨੂੰ ਸੁਰੱਖਿਅਤ 72 ਘੰਟੇ ਰੱਖਿਆ ਗਿਆ ਹੈ ਅਤੇ ਮਿ੍ਤਕ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ¢
ਪਿਛਲੀ ਖ਼ਬਰ ਕੋਟਫੱਤਾ ਪੁਲਿਸ ਨੇ 6 ਗ੍ਰਾਮ ਹੈਰੋਇਨ ਫੜੀ ਅਗਲੀ ਖ਼ਬਰ ਮਾਲਵਾ ਪੰਜਾਬੀ ਸਾਹਿਤ ਸਭਾ (ਰਜਿ:) ਰਾਮਪੁਰਾ ਫੂਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।