23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਕੋਟਫੱਤਾ ਪੁਲਿਸ ਨੇ 6 ਗ੍ਰਾਮ ਹੈਰੋਇਨ ਫੜੀ

ਅਜੀਤ ਡੈਸਕ 16-02-2026

ਕੋਟਫੱਤਾ, 15 ਫਰਵਰੀ (ਰਣਜੀਤ ਸਿੰਘ ਬੁੱਟਰ)- ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦ ਐੱਸ.ਐੱਸ.ਪੀ ਬਠਿੰਡਾ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦਿਆਂ ਪੁਲਿਸ ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਉਸ ਸਮੇਂ ਕਾਬੂ ਕਰ ਲਿਆ, ਜਦ ਕੋਟਫੱਤਾ ਤੋਂ ਤੁੰਗਵਾਲੀ ਨੂੰ ਵੀ ਜਾਂਦੇ ਕੱਚੇ ਰਸਤੇ 'ਤੇ ਉਨ੍ਹਾਂ ਇੱਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਿਆ ਤਾਂ ਪਿੱਛਾ ਕਰਕੇ ਪੁਲਿਸ ਨੇ ਉਸ ਨੰੂ ਗਿ੍ਫ਼ਤਾਰ ਕਰ ਲਿਆ | ਜਿਸ ਦੀ ਪਹਿਚਾਣ ਜਗਦੀਪ ਸਿੰਘ ਉਰਫ਼ ਕਾਲਾ ਵਾਸੀ ਯਾਤਰੀ ਪੱਤੀ ਤੁੰਗਵਾਲੀ ਵਜੋਂ ਹੋਈ | ਪੁਲਿਸ ਪਾਰਟੀ ਵਲੋਂ ਤਲਾਸ਼ੀ ਲੈਣ 'ਤੇ ਉਸ ਕੋਲੋਂ ਲਿਫ਼ਾਫ਼ੇ ਵਿਚ 6.30 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਮੁਕੱਦਮਾ ਨੰਬਰ 23 ਐਨ.ਡੀ.ਪੀ.ਐੱਸ ਐਕਟ ਤਹਿਤ ਦਰਜ ਕਰਕੇ ਮੁਲਜ਼ਮ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ |

ਪਿਛਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ ਸਾੜ ਕੇ ਵਿਰੋਧ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।