23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਅਮਨ ਕਾਨੂੰਨ ਦੀ ਵਿਗੜੀ ਸਥਿਤੀ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਬਠਿੰਡਾ 'ਚ ਪੈਦਲ ਮਾਰਚ ਕੱਲ੍ਹ

ਅਜੀਤ ਡੈਸਕ 16-02-2026

ਬਠਿੰਡਾ, 15 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)– ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ 17 ਫਰਵਰੀ ਨੂੰ ਬਠਿੰਡਾ ਵਿਚ ਪੈਦਲ ਮਾਰਚ' ਕੀਤਾ ਜਾਵੇਗਾ ¢ ਇਹ ਮਾਰਚ ਦੁਪਹਿਰ 2 ਵਜੇ ਫਾਇਰ ਬਿ੍ਗੇਡ ਚੌਕ ਤੋਂ ਸ਼ੁਰੂ ਹੋ ਕੇ ਰੇਲਵੇ ਸਟੇਸ਼ਨ, ਸਦਭਾਵਨਾ ਚੌਂਕ ਅਤੇ ਮੁੱਖ ਬਾਜ਼ਾਰਾਂ ਰਾਹੀਂ ਨਿਕਲੇਗਾ¢ ਇਸ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ 'ਤੇ ਇਹ ਰੋਸ ਮਾਰਚ ਕੀਤਾ ਜਾ ਰਿਹਾ ਹੈ¢ ਮਾਰਚ ਨੂੰ ਸੰਬੋਧਨ ਕਰਨ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਸਹਾਇਕ ਇੰਚਾਰਜ ਰਵਿੰਦਰ ਡਾਲਵੀਆ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ ¢ ਐਡਵੋਕੇਟ ਰਾਜਨ ਗਰਗ ਨੇ ਕਿਹਾ ਕਿ ਪਿਛਲੇ ਦਿਨੀਂ ਜ਼ਿਲ੍ਹਾ ਪੱਧਰ 'ਤੇ ਅਹਿਮ ਮੀਟਿੰਗ ਕਰਕੇ ਮਾਰਚ ਸੰਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਮਾਰਚ ਨੂੰ ਕਾਮਯਾਬ ਬਣਾਉਣ ਲਈ ਪੂਰੀਆਂ ਤਿਆਰੀਆਂ ਮੁਕੰਮਲ ਹਨ¢ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿਨ-ਦਿਹਾੜੇ ਕਤਲ, ਗੈਂਗਸਟਰ ਗਤੀਵਿਧੀਆਂ ਅਤੇ ਵਪਾਰੀਆਂ ਤੋਂ ਫਰੌਤੀਆਂ ਮੰਗਣੀਆਂ ਵਧ ਰਹੀਆਂ ਹਨ, ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ ¢ ਇਸ ਕਰਕੇ ਸੂਬਾ ਸਰਕਾਰ ਦੇ ਅੱਖਾਂ ਅਤੇ ਕੰਨ ਖੋਲ੍ਹਣ ਲਈ ਕਾਂਗਰਸ ਪਾਰਟੀ ਵਲੋਂ ਪੈਦਲ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ, ਜਿਸ ਲਈ ਕਾਂਗਰਸ ਪਾਰਟੀ ਦੇ ਸਮੁੱਚੇ ਆਗੂਆਂ, ਵਰਕਰਾਂ ਅਤੇ ਖ਼ਾਸ ਕਰਕੇ ਸਮੂਹ ਸ਼ਹਿਰੀਆਂ, ਵਪਾਰੀਆਂ ਨੂੰ ਅਪੀਲ ਹੈ ਕਿ ਉਹ ਵੱਡੀ ਗਿਣਤੀ ਵਿਚ ਮਾਰਚ ਵਿਚ ਸ਼ਾਮਿਲ ਹੋਣ ਤਾਂ ਜੋ ਗੰੂਗੀ ਬੋਲੀ ਸਰਕਾਰ ਨੂੰ ਜਗਾਇਆ ਜਾ ਸਕੇ¢ ਐਡਵੋਕੇਟ ਰਾਜਨ ਗਰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਦਿਨ-ਦਿਹਾੜੇ ਅਪਰਾਧ ਵਧ ਰਹੇ ਹਨ ਅਤੇ ਵਪਾਰੀਆਂ ਵਿਚ ਡਰ ਦਾ ਮਾਹੌਲ ਹੈ¢ ਇਸ ਮੌਕੇ ਅਸ਼ੋਕ ਕੁਮਾਰ, ਕੇ.ਕੇ ਅਗਰਵਾਲ, ਟਹਿਲ ਸਿੰਘ ਸੰਧੂ, ਪਵਨ ਮਾਨੀ, ਬਲਜਿੰਦਰ ਸਿੰਘ ਠੇਕੇਦਾਰ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਕਿਰਨਜੀਤ ਸਿੰਘ ਗਹਿਰੀ, ਬਲਵੰਤ ਰਾਏ ਨਾਥ, ਹਰਵਿੰਦਰ ਲੱਡੂ, ਮਾਧਵ ਸ਼ਰਮਾ, ਬਲਰਾਜ ਪੱਕਾ, ਦਰਸ਼ਨ ਜੀਦਾ ਆਦਿ ਸਮੇਤ ਵੱਡੀ ਗਿਣਤੀ ਵਿਚ ਵਰਕਰ ਅਤੇ ਲੀਡਰਸ਼ਿਪ ਮੌਜੂਦ ਰਹੀ¢

ਪਿਛਲੀ ਖ਼ਬਰ ਭਾਕਿਯੂ ਸਿੱਧੂਪੁਰ ਵਲੋਂ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀਆਂ ਕਾਪੀਆਂ ਸਾੜ ਕੇ ਰੋਸ ਮੁਜ਼ਾਹਰਾ ਅਗਲੀ ਖ਼ਬਰ ਸੰਗਤ ਮੰਡੀ ਇਲਾਕੇ ਦੇ 56 ਪਿੰਡਾਂ 'ਚ ਰਸੋਈ ਗੈਸ ਦੀ ਭਾਰੀ ਕਿੱਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।