23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਭਾਕਿਯੂ ਸਿੱਧੂਪੁਰ ਵਲੋਂ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀਆਂ ਕਾਪੀਆਂ ਸਾੜ ਕੇ ਰੋਸ ਮੁਜ਼ਾਹਰਾ

ਅਜੀਤ ਡੈਸਕ 16-02-2026

ਲਹਿਰਾ ਮੁਹੱਬਤ, 15 ਫਰਵਰੀ (ਸੁਖਪਾਲ ਸਿੰਘ ਸੁੱਖੀ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਲਹਿਰਾ ਮੁਹੱਬਤ ਥਰਮਲ ਮਾਰਕੀਟ ਸਾਹਮਣੇ ਨੈਸ਼ਨਲ ਹਾਈਵੇਅ 'ਤੇ ਅੱਜ ਬਿਜਲੀ ਸੋਧ ਬਿੱਲ ਤੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਹਕੂਮਤ ਖਿਲਾਫ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੀ.ਕੇ.ਯੂ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਲ ਸਿੰਘ ਲਹਿਰਾ ਮੁਹੱਬਤ ਨੇ ਕਿਸਾਨਾਂ-ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਦੇਣ ਲਈ ਬਣਾਈਆਂ ਜਾ ਰਹੀਆਂ ਹਨ | ਸਰਕਾਰ ਅਜਿਹੇ ਲੋਕ ਮਾਰੂ ਫ਼ੈਸਲਿਆਂ ਨੂੰ ਵਾਪਸ ਰੱਦ ਕਰੇ | ਇਸ ਮੌਕੇ ਜਥੇਬੰਦੀ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਮੇਲਾ, ਖ਼ਜ਼ਾਨਚੀ ਚਮਕੌਰ ਸਿੰਘ, ਬਲਾਕ ਆਗੂ ਬਲਵੀਰ ਸਿੰਘ ਬੀਰਾ, ਬਲਜੀਤ ਸਿੰਘ, ਜਗਸੀਰ ਸਿੰਘ ਸੀਰਾ, ਜਗਦੇਵ ਸਿੰਘ ਦੇਬਾ ਸਾਬਕਾ ਕੌਂਸਲਰ, ਭੋਲਾ ਸਿੰਘ, ਬਿੱਲੂ ਸਿੰਘ, ਜਗਰੋਸ਼ਨ ਸਿੰਘ, ਲਛਮਣ ਸਿੰਘ, ਚਰਨਜੀਤ ਸਿੰਘ, ਰਣਜੀਤ ਸਿੰਘ ਬਾਗਵਾਲੇ, ਗੁਰਪ੍ਰੀਤ ਸਿੰਘ ਦਾਊਕਾ ਸਮੇਤ ਹੋਰ ਕਿਸਾਨ ਆਗੂ ਤੇ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਕਾਰ ਸਵਾਰ ਦੋ ਜਣੇ 6.5 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਬਠਿੰਡਾ 'ਚ ਪੈਦਲ ਮਾਰਚ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।