ਬਠਿੰਡਾ, 15 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬੇ ਵਿਚ ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਇਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਕਾਰ ਸਵਾਰ ਦੋ ਜਣਿਆਂ ਨੂੰ 6.5 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ ¢ ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਕਰਦਿਆਂ ਐੱਸ.ਪੀ. (ਸਿਟੀ) ਨਰਿੰਦਰ ਸਿੰਘ ਅਤੇ ਡੀ.ਐੱਸ.ਪੀ. (ਸਿਟੀ-1) ਅੰਮਿ੍ਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਵਰਧਮਾਨ ਚੌਂਕੀ ਦੀ ਪੁਲਿਸ ਪਾਰਟੀ ਵਲੋਂ ਬਾਦਲ-ਬਠਿੰਡਾ ਰੋਡ ਨੇੜੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੋਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ¢ ਇਸ ਦੌਰਾਨ ਡੱਬਵਾਲੀ ਰੋਡ ਵਲੋਂ ਆ ਰਹੀ ਸਵਿਫ਼ਟ ਡਿਜਾਇਰ (ਨੰ.ਪੀਬੀ-29ਏਜੀ-3454) ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਵਿਚੋਂ ਪਹਿਲਾਂ 4 ਕਿੱਲੋ ਅਫ਼ੀਮ ਬਰਾਮਦ ਹੋਈ ¢ ਮੌਕੇ 'ਤੇ ਹਿਰਾਸਤ ਵਿਚ ਲਏ ਕਾਰ ਸਵਾਰਾਂ ਨੇ ਪੁੱਛਗਿੱਛ ਦੌਰਾਨ ਆਪਣੀ ਪਹਿਚਾਣ ਜਗਸੀਰ ਸਿੰਘ ਉਰਫ਼ ਸੀਰਾ ਵਾਸੀ ਘੁੰਮਣ ਕਲਾਂ ਹਾਲ ਆਬਾਦ ਭਾਰਤ ਨਗਰ ਸਿਟੀ-2 ਮਾਨਸਾ ਅਤੇ ਮੋਹਿੰਦਰ ਸਿੰਘ ਵਾਸੀ ਪਿੰਡ ਗਿੱਲ ਕਲਾਂ ਹਾਲ ਆਬਾਦ ਜੱਸੀ ਪੌ ਵਾਲੀ ਵਜੋਂ ਦੱਸੀ ¢ ਜਿਨ੍ਹਾਂ ਵਿਰੁੱਧ ਥਾਣਾ ਕੈਨਾਲ ਕਾਲੋਨੀ ਬਠਿੰਡਾ 'ਚ ਧਾਰਾ 18ਬੀ, 29, 25/61/85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ¢ ਪੁੱਛਗਿੱਛ ਦੌਰਾਨ ਜਗਸੀਰ ਸਿੰਘ ਦੀ ਨਿਸ਼ਾਨਦੇਹੀ 'ਤੇ ਹੋਰ 2.5 ਕਿੱਲੋ ਅਫ਼ੀਮ ਬਰਾਮਦ ਕਰਵਾਈ ਗਈ ¢ ਇਸ ਤਰ੍ਹਾਂ ਕੁੱਲ 6.5 ਕਿੱਲੋਗ੍ਰਾਮ ਅਫ਼ੀਮ ਦੀ ਬਰਾਮਦਗੀ ਹੋਈ ਹੈ ¢ ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਪਤਾ ਚੱਲਿਆ ਕਿ ਇਹ ਅਫ਼ੀਮ ਰਾਜਸਥਾਨ ਤੋਂ ਲਿਆ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕਰਨ ਵਾਲੇ ਸਨ ¢ ਪੁਲਿਸ ਨੇ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ ¢ ਜਾਂਚ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ ¢
ਬਠਿੰਡਾ ਪੁਲਿਸ ਵਲੋਂ ਕਾਰ ਸਵਾਰ ਦੋ ਜਣੇ 6.5 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ <br/>
ਅਜੀਤ ਡੈਸਕ
16-02-2026