23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਪ੍ਰੀਖਿਆ 'ਚ ਕਾਮਯਾਬੀ ਲਈ ਅਨੁਸ਼ਾਸਨ ਅਤੇ ਆਤਮਵਿਸ਼ਵਾਸ ਜ਼ਰੂਰੀ- ਪਿ੍ੰਸੀਪਲ ਸੰਜੀਵ ਸ਼ਰਮਾ

ਅਜੀਤ ਡੈਸਕ 16-02-2026
ਰਾਮਪੁਰਾ ਫੂਲ, 15 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੰਕੈਡਰੀ ਵਿਦਿਆ ਮੰਦਰ ਦੀ ਸਵੇਰ ਦੀ ਪ੍ਰਾਰਥਨਾ ਸਭਾ ਦÏਰਾਨ ਸਕੂਲ ਦੇ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਨੇ ਬੋਰਡ ਅਤੇ ਹੋਰ ਜਮਾਤਾਂ ਦੀਆਂ ਸਲਾਨਾ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੀਖਿਆ ਵਿੱਚ ਸਫਲਤਾ ਲਈ ਅਨੁਸ਼ਾਸਨ, ਨਿਰੰਤਰ ਮਿਹਨਤ ਅਤੇ ਆਤਮਵਿਸ਼ਵਾਸ ਬਹੁਤ ਜ਼ਰੂਰੀ ਹੈ¢ ਉਨ੍ਹਾਂ ਨੇ ਬੋਰਡ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਨਾਲ ਸੰਬੰਧਤ ਮਹੱਤਵਪੂਰਨ ਹਦਾਇਤਾਂ ਦਿੰਦਿਆਂ ਸਮੇਂ ਦੀ ਪਾਬੰਦੀ, ਪ੍ਰਸ਼ਨ ਪੱਤਰ ਧਿਆਨ ਨਾਲ ਪੜ੍ਹਨ ਅਤੇ ਸ਼ਾਂਤ ਮਨ ਨਾਲ ਲਿਖਣ ਦੀ ਸਲਾਹ ਦਿੱਤੀ¢ਇਸ ਸਮੇਂ ਦÏਰਾਨ ਉਪ ਪਿ੍ੰਸੀਪਲ ਵਿਕਰਮਜੀਤ ਸਿੰਘ, ਸਕੂਲ ਕੋਆਰਡੀਨੇਟਰ ਅਤੇ ਸੰਬੰਧਤ ਜਮਾਤਾਂ ਦੇ ਸਾਰੇ ਇੰਚਾਰਜ ਅਧਿਆਪਕ ਵੀ ਹਾਜ਼ਰ ਸਨ ਜਿਨ੍ਹਾਂ ਨੇ ਵਿਦਿਆਰਥੀਆਂ ਦਾ ਮਨੋਬਲ ਵਧਾਇਆ¢ ਸਕੂਲ ਦੀ ਪ੍ਰਬੰਧਕ ਸਮਿਤੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਵਲੋਂ ਵੀ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ, ਆਪਣੀ ਮਿਹਨਤ ਦਾ ਸਹੀ ਮੁਲਾਂਕਣ ਕਰਨ ਅਤੇ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਮ ਰÏਸ਼ਨ ਕਰਨ ਲਈ ਸ਼ੁਭਕਾਮਨਾਵਾਂ ਭੇਜੀਆਂ ਗਈਆਂ¢ ਸਕੂਲ ਪ੍ਰਬੰਧਨ ਨੇ ਆਸ ਪ੍ਰਗਟ ਕੀਤੀ ਕਿ ਵਿਦਿਆਰਥੀ ਪੂਰੀ ਮਿਹਨਤ ਅਤੇ ਅਨੁਸ਼ਾਸਨ ਨਾਲ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕਰਨਗੇ¢
ਪਿਛਲੀ ਖ਼ਬਰ ਖੁਸ਼ਬਾਜ਼ ਜਟਾਣਾ ਨੇ ਕੀਤਾ ਹਲਕੇ ਦਾ ਦੌਰਾ, ਜਨਤਕ ਪ੍ਰੋਗਰਾਮਾਂ 'ਚ ਭਰੀ ਹਾਜ਼ਰੀ ਅਗਲੀ ਖ਼ਬਰ ਐਂਟੀ ਨਾਰਕੋਟਿਕ ਸੈੱਲ ਨੇ ਨਸ਼ਾ ਤਸਕਰਾਂ 'ਤੇ ਕੱਸਿਆ ਸ਼ਿਕੰਜਾ ਮਹਿਲਾ ਮੁਲਜ਼ਮ ਗਿ੍ਫ਼ਤਾਰ, 9.20 ਗਰਾਮ ਹੈਰੋਇਨ ਬਰਾਮਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।