23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸਰਕਾਰੀ ਸਕੂਲ ਮਹਿਮਾ ਸਰਜਾ ਵਿਖੇ ਅਥਲੈਟਿਕਸ ਖੇਡ ਮੁਕਾਬਲੇ ਕਰਵਾਏ

ਅਜੀਤ ਡੈਸਕ 16-02-2026
ਮਹਿਮਾ ਸਰਜਾ, 15 ਫਰਵਰੀ (ਬਲਦੇਵ ਸੰਧੂ)- ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵਿਖੇ 4 ਹਾਊਸਾਂ ਦੇ ਐਥਲੈਟਿਕਸ ਖੇਡ ਮੁਕਾਬਲੇ ਕਰਵਾਏ ਗਏ¢ ਟੂਰਨਾਮੈਂਟ ਦੀ ਪ੍ਰਧਾਨਗੀ ਪਿ੍ੰਸੀਪਲ ਨਿਰਮਲਜੀਤ ਸਿੰਘ ਵਲੋਂ ਕੀਤੀ¢ ਜਿਨ੍ਹਾਂ ਰਿਬਨ ਕੱਟ ਕੇ ਟੂਰਨਾਮੈਂਟ ਦਾ ਉਦਘਾਟਨ ਕੀਤਾ¢ ਜਿੱਥੇ ਸਮੂਹ ਹਾਊਸਾਂ ਦੇ ਖਿਡਾਰੀਆਂ ਵੱਲੋਂ ਮਾਰਚ ਪਾਸਟ ਕੀਤਾ, ਤੇ ਖੇਡ ਭਾਵਨਾ ਨਾਲ ਖੇਡਣ ਦਾ ਪ੍ਰਣ ਲਿਆ¢ ਇਸ ਮÏਕੇ ਪਿੰਡ ਦੇ ਮਹਿਲਾ ਸਰਪੰਚ ਗੁਰਜੀਤ ਕÏਰ ਅਤੇ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ ਮਾਰਕੀਟ ਕਮੇਟੀ ਭੁੱਚੋ ਮੰਡੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਪੁੱਜੇ¢ ਜਿਨ੍ਹਾਂ ਨੈਸ਼ਨਲ ਅਤੇ ਰਾਜ ਪੱਧਰ ਦੇ ਮੁਕਾਬਲਿਆਂ ਵਿਚ ਮੱਲਾ ਮਾਰਨ ਵਾਲੇ ਖਿਡਾਰੀਆਂ ਵਿੱਚ ਨੈਨਸੀ ਅਤੇ ਸਿਮਰਦੀਪ ਕÏਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਿੰਦਰ ਸਿੰਘ ਨੇ ਵੀ ਵਿਸ਼ੇਸ਼ ਤÏਰ 'ਤੇ ਸ਼ਿਰਕਤ ਕੀਤੀ¢ ਉਧਰ ਰੈਡ ਹਾਊਸ, ਯੈਲੋ ਹਾਊਸ, ਗਰੀਨ ਹਾਊਸ, ਬਲੂ ਹਾਊਸ ਐਥਲੈਟਿਕਸ ਮੁਕਾਬਲਿਆਂ ਵਿੱਚ ਲੜਕੇ ਤੇ ਲੜਕੀਆਂ ਦੀ 200 ਮੀਟਰ ਰੇਸ, ਸ਼ਾਟ ਪੁੱਟ, ਲੰਬੀ ਛਾਲ ,ਰੱਸਾਕਸ਼ੀ ਮੁਕਾਬਲੇ ਅੰਡਰ 17 ਅਤੇ ਅੰਡਰ 19 ਕਰਵਾਏ ਗਏ¢ ਜਿਸ ਵਿਚ 100 ਖਿਡਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ¢ ਜੇਤੂ ਸਕੂਲ ਖਿਡਾਰੀਆਂ ਨੂੰ ਮਹਿਮਾ ਸਰਜਾ ਪਿੰਡ ਦੀ ਮਹਿਲਾ ਸਰਪੰਚ ਗੁਰਜੀਤ ਕÏਰ ਤੇ ਪਿ੍ੰਸੀਪਲ ਨਿਰਮਲਜੀਤ ਸਿੰਘ ਨੇ ਇਨਾਮ ਤਕਸੀਮ ਕੀਤੇ¢ ਟੂਰਨਾਮੈਂਟ ਨੂੰ ਨੇਪਰੇ ਚਾੜ੍ਹਨ ਲਈ ਜਸਵਿੰਦਰ ਸਿੰਘ ਡੀਪੀਈ ਅਧਿਆਪਕ ਵਲੋਂ ਵਿਸ਼ੇਸ਼ ਭੂਮਿਕਾ ਨਿਭਾਈ ਗਈ¢ ਸਕੂਲ ਪਿ੍ੰਸੀਪਲ ਨਿਰਮਲਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਪੁੱਜੇ ਮੁੱਖ ਮਹਿਮਾਨਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ¢
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਸਾਲਾਨਾ 'ਅਥਲੈਟਿਕਸ ਮੀਟ' ਸ਼ਾਨੋ-ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਕੋਟਸ਼ਮੀਰ ਦੇ ਬਿੰਦਰ ਨੇ ਕੰਬਾਈਨ ਦਾ 2 ਕੁਇੰਟਲ ਭਾਰਾ ਟਾਇਰ ਚੁੱਕ ਕੇ ਕਰਵਾਈ ਬੱਲੇ-ਬੱਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।