ਭਗਤਾ ਭਾਈਕਾ, 15 ਫਰਵਰੀ (ਸੁਖਪਾਲ ਸਿੰਘ ਸੋਨੀ)- ਬੀ.ਆਰ.ਸੀ.ਕਾਨਵੈਂਟ ਸਕੂਲ ਸਮਾਧ ਭਾਈ ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵੀ ਵਿਦਾਇਗੀ ਪਾਰਟੀ ਦੇ ਕੇ ਵਿਦਾ ਕੀਤਾ ਗਿਆ ਹੈ ¢ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਇਨ੍ਹਾਂ ਵਿਦਿਆਰਥੀਆਂ ਲਈ ਬਹੁਤ ਸੋਹਣੇ ਢੰਗ ਦਾ ਪ੍ਰੋਗਰਾਮ ਆਯੋਜਿਤ ਕੀਤਾ ¢ ਵਰਿੰਦਰ ਸਿੰਘ ਦੁਆਰਾ ਆਪਣੇ ਅਧਿਆਪਕ ਸਾਹਿਬਾਨ ਉੱਪਰ ਬਹੁਤ ਸੋਹਣੀ ਕਵਿਤਾ ਲਿਖ ਕੇ ਪੇਸ਼ ਕੀਤੀ ਗਈ ¢ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆ ਵਲੋਂ ਮਾਡਲਿੰਗ ਕੀਤੀ ਗਈ, ਜਿਸ ਵਿਚੋਂ ਮਿਸ ਫੇਅਰਵੈੱਲ ਅਤੇ ਮਿਸਟਰ ਫੇਅਰਵੈੱਲ ਦੀ ਚੋਣ ਕੀਤੀ ਗਈ ¢ ਇਹ ਖ਼ਿਤਾਬ ਕਮਲਪ੍ਰੀਤ ਕੌਰ ਤੇ ਅਬਜੀਤ ਸਿੰਘ ਨੇ ਹਾਸਲ ਕੀਤਾ ¢ ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਕਿਹਾ ਕਿ ਵਿਦਿਆਰਥੀਆ ਲਈ ਸਕੂਲੀ ਸਿੱਖਿਆ ਬਹੁਤ ਜ਼ਰੂਰੀ ਹੁੰਦੀ ਹੈ¢ ਇੱਕ ਛੋਟਾ ਬੱਚਾ ਘਰ ਤੋਂ ਬਾਅਦ ਆਪਣਾ ਪਰਿਵਾਰ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੀ ਮੰਨਦਾ ਹੈ¢ ਸਕੂਲ ਪਿ੍ੰਸੀਪਲ ਕਿਰਨਾ ਰਾਣੀ ਨੇ ਵਿਦਿਆਰਥੀਆਂ ਨੂੰ ਭਵਿੱਖ ਨੂੰ ਉੱਜਵਲ ਬਣਾਉਣ ਲਈ ਚੰਗੀ ਸਿੱਖਿਆ ਗ੍ਰਹਿਣ ਕਰਨ ਅਤੇ ਚੰਗੇ ਕਿੱਤਿਆਂ ਨੂੰ ਅਪਣਾਉਣ ਦਾ ਸੱਦਾ ਦਿੱਤਾ¢