ਬਠਿੰਡਾ, 15 ਫਰਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਖੇ ਬੀਤੇ ਦਿਨੀ ਬਾਬਾ ਹਜ਼ੂਰਾ ਸਿੰਘ ਖਿਆਲੀ ਵਾਲਿਆਂ ਵਲੋਂ ਪਿਛਲੇ ਸਾਲ ਤੋਂ ਚੱਲ ਰਹੀ 16ਵੀਂ ਗੁਰਬਾਣੀ ਸੰਥਿਆਂ ਲੈਣ ਵਾਲੀਆਂ ਸੰਗਤਾਂ ਨੇ ਗੁਰਬਾਣੀ ਸ਼ੁੱਧ ਉਚਾਰਣ ਸਿੱਖਣ ਦਾ ਲਾਹਾ ਪ੍ਰਾਪਤ ਕੀਤਾ, ਉਥੇ ਹੀ ਬਾਬਾ ਹਜ਼ੂਰਾ ਸਿੰਘ ਖਿਆਲੀ ਵਾਲਿਆਂ ਅਤੇ ਵਿਸ਼ਵ ਪ੍ਰਸਿੱਧ ਗੁਰਬਾਣੀ ਦੇ ਵਿਦਵਾਨ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਦੀ ਪੇ੍ਰਰਨਾ ਸਦਕਾ ਅੰਮਿ੍ਤ ਸੰਚਾਰ ਕਰਵਾਇਆਂ ਗਿਆ, ਜਿਸ 'ਚ 26 ਪ੍ਰਾਣੀਆਂ ਨੇ ਅੰਮਿ੍ਤ ਛੱਕ ਕੇ ਆਪਣਾ ਜੀਵਨ ਸਫਲ ਕੀਤਾ | ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਵਲੋਂ ਅੰਮਿ੍ਤ ਦਾ ਬਾਟਾ ਤਿਆਰ ਕੀਤਾ ਗਿਆ ਅਤੇ 26 ਪ੍ਰਾਣੀਆਂ ਨੂੰ ਅੰਮਿ੍ਤ ਦੀ ਦਾਤ ਬਖ਼ਸੀ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮੈਂਬਰ ਅਤੇ ਬਾਬਾ ਹਜ਼ੂਰਾ ਸਿੰਘ ਖਿਆਲੀ ਵਾਲੇ, ਮੁੱਖ ਸੇਵਾਦਾਰ ਜਗਰਾਜ ਸਿੰਘ, ਮੁੱਖ ਗ੍ਰੰਥੀ ਭਾਈ ਨਵਜੋਤ ਸਿੰਘ ਗੁਲਾਬਗੜ੍ਹ ਵਲੋਂ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਵਾਲੇ ਅਤੇ ਪੰਜ ਪਿਆਰਿਆਂ ਨੂੰ ਗੁਰੂ ਦੀ ਬਖ਼ਸ਼ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ |