23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਬੁਰਜ ਮਹਿਮਾ ਨਰਸਿੰਗ ਕਾਲਜ ਏ.ਐਨ.ਐਮ (2) ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-02-2026
ਮਹਿਮਾ ਸਰਜਾ, 15 ਫਰਵਰੀ (ਬਲਦੇਵ ਸੰਧੂ)- ਬਠਿੰਡਾ ਤੋਂ ਸ੍ਰੀ ਮੁਕਤਸਰ ਮਾਰਗ 'ਤੇ ਸਥਿਤ ਪਿੰਡ ਬੁਰਜ ਮਹਿਮਾ ਵਿਖੇ ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਦੇ ਏ.ਐਨ.ਐਮ ਗਰੁੱਪ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਆਉਣ ਕਾਰਨ ਕਾਲਜ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਜਿਸ ਵਿਚ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਨੇ ਏ.ਐਨ.ਐਮ ਭਾਗ ਦੂਜਾ ਦੇ ਵਿਚੋਂ ਮਨਦੀਪ ਕੌਰ 87.8 ਫ਼ੀਸਦੀ, ਜਸਪ੍ਰੀਤ ਕੌਰ 87.5 ਫ਼ੀਸਦੀ ਅਤੇ ਰੀਨਾ ਕੌਰ ਨੇ 86.5 ਫ਼ੀਸਦੀ ਕ੍ਰਮਵਾਰ ਅੰਕ ਪ੍ਰਾਪਤ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਲਵੇ ਖੇਤਰ ਵਿਚ ਨਾਂਅ ਉੱਚਾ ਕੀਤਾ ਹੈ | ਕਾਲਜ ਦੇ ਡਾਇਰੈਕਟਰ ਭਾਰਤ ਸ਼ਰਮਾ ਨੇ ਕਿਹਾ ਕਿ ਵਿਦਿਆਰਥਣਾਂ ਨੇ ਏ.ਐਨ.ਐਮ ਭਾਗ (2) ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇੰਸਟੀਚਿਊਟ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਰਵਜੋਤ ਕੌਰ, ਡਾਇਰੈਕਟਰ ਭਾਰਤ ਸ਼ਰਮਾ ਅਤੇ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਚੰਗੇ ਨੰਬਰਾਂ ਲਈ ਵਧਾਈ ਦਿੱਤੀ ਅਤੇ ਨਾਲ ਹੀ ਆਉਣ ਵਾਲੇ ਜੀਵਨ ਵਿਚ ਚੰਗੇ ਕੰਮਾਂ ਲਈ ਅਤੇ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਤ ਕੀਤਾ | ਉਧਰ ਇੰਸਟੀਟਿਊਟ ਦੇ ਚੇਅਰਮੈਨ ਪ੍ਰੋਫੈਸਰ ਦਰਸ਼ਨ ਸਿੰਘ ਮਸਤਾਨਾ ਨੇ ਸਾਰੀਆਂ ਕਾਮਯਾਬ ਵਿਦਿਆਰਥਣਾਂ ਨੂੰ ਦਿਲੋਂ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਜੀਆਂ |
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਵਲੋਂ ਮੌਤ ਤੋਂ ਪਹਿਲਾਂ ਹੀ ਮੌਤ ਦਾ ਸਰਟੀਫਿਕੇਟ ਕੀਤਾ ਜਾਰੀ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਵਿਖੇ ਅੰਮਿ੍ਤ ਸੰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।