23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਅਕਾਲੀ ਦਲ ਦਾ ਕਾਫ਼ਲਾ ਹੋਰ ਵਧਿਆ

ਅਜੀਤ ਡੈਸਕ 16-02-2026
ਮੌੜ ਮੰਡੀ, 15 ਫਰਵਰੀ (ਗੁਰਜੀਤ ਸਿੰਘ ਕਮਾਲੂ)- ਪਿੰਡ ਸੰਦੋਹਾ ਅੰਦਰ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਹੈ 50 ਦੇ ਕਰੀਬ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲੇ ਪਰਿਵਾਰ ਨੂੰ ਸੇਖੋਂ ਵੱਲੋਂ ਪਾਰਟੀ ਦੇ ਨਿਸ਼ਾਨ ਵਾਲੇ ਸਿਰੋਪਾਓ ਦੇ ਕੇ ਪਾਰਟੀ ਅੰਦਰ ਸ਼ਾਮਿਲ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਦੇ ਬੂਹੇ ਤੇ ਖੜਾ ਕਰ ਦਿੱਤਾ ਹੈ | ਸੂਬੇ ਦੀ ਆਰਥਿਕ ਹਾਲਤ ਬਹੁਤ ਬੁਰੀ ਹੋ ਗਈ ਹੈ | ਇਸ ਸਰਕਾਰ ਨੇ ਲੱਖਾਂ ਕਰੋੜ ਰੁਪਏ ਕਰਜ਼ਾ ਲੈ ਕੇ ਸਿਰਫ਼ ਆਪਣੀਆਂ ਮਸ਼ਹੂਰੀਆਂ 'ਤੇ ਹੀ ਖ਼ਰਚ ਕਰ ਦਿੱਤਾ ਹੈ | ਪੰਜਾਬ ਅੰਦਰ ਪਿਛਲੇ ਲੰਬੇ ਸਮੇਂ ਤੋਂ ਵਿਕਾਸ ਕਾਰਜ ਰੁਕੇ ਹੋਏ ਹਨ | ਲੋਕਾਂ ਨੂੰ ਮੁੱਖ ਮੰਤਰੀ ਵੱਲੋਂ ਚੁਟਕਲੇ ਹੀ ਸੁਣਾਏ ਜਾ ਰਹੇ ਹਨ | ਅੱਜ ਹਰ ਪਾਸੇ ਨਸ਼ੇ ਅਤੇ ਗੈਂਗਸਟਰਾਂ ਦਾ ਬੋਲਬਾਲਾ ਹੋ ਚੁੱਕਿਆ ਹੈ | ਸ਼ਰੀਫ਼ ਆਦਮੀ ਦਾ ਘਰੋਂ ਨਿਕਲਣਾ ਔਖਾ ਹੋ ਗਿਆ ਹੈ | ਪੰਜਾਬ ਦੇ ਲੋਕ ਇਸ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ 2027 ਨੂੰ ਉਡੀਕ ਰਹੇ ਹਨ ਕਿ ਕਦ ਇਸ ਸਰਕਾਰ ਤੋਂ ਖਹਿੜਾ ਛੁੱਟੇ | ਸੇਖੋਂ ਨੇ ਪਾਰਟੀ ਅੰਦਰ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਕਹਿੰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਦਾ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਤੇਜਪਾਲ ਸਿੰਘ ਢਿੱਲੋਂ, ਹਰਭਜਨ ਸਿੰਘ ਮਾਈਸਰਖਾਨਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਵਿੰਦਰ ਸਿੰਘ ਕਾਕਾ ਬੁਰਜ, ਸੁਖਚੈਨ ਸਿੰਘ ਸਿੱਧੂ ਸਾਬਕਾ ਪ੍ਰਧਾਨ, ਜਗਸੀਰ ਸਿੰਘ ਬੁਰਜ, ਅੰਮਿ੍ਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਹਰਜਸ ਸਿੰਘ ਸਰਕਲ ਪ੍ਰਧਾਨ, ਬਲਜੀਤ ਸਿੰਘ ਸੰਦੋਹਾ, ਹਰਬੰਸ ਸਿੰਘ ਸੰਦੋਹਾ, ਮਨਦੀਪ ਸਿੰਘ ਸੰਦੋਹਾ, ਨਸੀਬ ਸਿੰਘ ਸੰਦੋਹਾ, ਸੁਖਦੇਵ ਸਿੰਘ ਮਾਈਸਰਖਾਨਾ ਸਰਕਲ ਪ੍ਰਧਾਨ, ਗੁਰਜੀਤਪਾਲ ਸਿੰਘ ਗਿੰਨੀ, ਗੁਰਮੇਲ ਸਿੰਘ ਮਾਈਸਰਖਾਨਾ, ਗੁਰਬਚਨ ਸਿੰਘ ਬਾਬੇਕਾ, ਜਗਸੀਰ ਸ਼ਰਮਾ ਕੋਟਲੀ, ਮਨਦੀਪ ਸਿੰਘ ਚਨਾਰਥਲ, ਕਿ੍ਸ਼ਨ ਸਿੰਘ ਗਹਿਰੀ, ਸੁਰਜੀਤ ਸਿੰਘ ਮਾਨਸਾ ਕਲਾਂ, ਰੂਪ ਸਿੰਘ ਘਸੋਖਾਨਾ, ਨਵਦੀਪ ਸਿੰਘ ਬਾਬੇਕਾ ਸਵੈਚ, ਹਰਜਿੰਦਰ ਸਿੰਘ ਕੱਪੀ, ਗੁਰਪ੍ਰੀਤ ਸਿੰਘ ਮੰਟੀ, ਹਰਵਿੰਦਰ ਸਿੰਘ ਹੈਪੀ ਜੈਦ,ਮਨਦੀਪ ਸਿੰਘ ਬਾਬੇਕਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ 'ਚ ਇਕ ਰੋਜ਼ਾ ਅਥਲੈਟਿਕ ਮੀਟ ਸੰਪੰਨ ਅਗਲੀ ਖ਼ਬਰ ਰਾਜ ਪੱਧਰ ਖੇਡਾਂ 'ਚ ਸੋਨ ਤਗਮਾ ਹਾਸਿਲ ਕਰ ਕੇ ਨਾਮਦੇਵ ਸਿੰਘ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।