ਬਠਿੰਡਾ, 15 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਪੁਲਿਸ ਦੇ ਨਾਮ 'ਤੇ ਲੋਕਾਂ ਨੂੰ ਡਰਾ ਧਮਕਾ ਕੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਨੂੰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ, ਕਿ 30 ਸਾਲਾ ਮੁਲਜ਼ਮ ਰਣਜੀਤ ਸਿੰਘ ਲੰਬੇ ਸਮੇਂ ਤੋਂ ਲੋਕਾਂ ਨੂੰ ਆਪਣੇ ਜਾਲ 'ਚ ਫਸਾ ਕੇ ਠੱਗੀ ਮਾਰਨ ਦਾ ਕੰਮ ਕਰਦਾ ਸੀ | ਥਾਣਾ ਸਿਵਲ ਲਾਈਨ ਦੇ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਡੀ.ਏ.ਵੀ. ਕਾਲਜ ਦੇ ਕੋਲ ਸਥਿਤ ਇਕ ਕੋਸ਼ਿਸ਼ ਸੰਸਥਾ ਤੋਂ ਸ਼ਿਕਾਇਤ ਮਿਲੀ ਸੀ, ਕਿ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਹਰਦੇਵ ਨਗਰ ਦੇ ਇਕ ਗਰੀਬ ਪਰਿਵਾਰ ਦੇ 6 ਸਾਲ ਦੇ ਬੱਚੇ ਨੂੰ ਲੈ ਕੇ ਮੁਲਜ਼ਮ ਨੇ ਖ਼ੁਦ ਨੂੰ ਪੁਲਿਸ ਮੁਲਾਜ਼ਮ ਦੱਸਦੇ ਹੋਏ ਕਿਹਾ ਕਿ ਉਹ ਬੱਚੇ ਨੂੰ ਡੋਨੇਟ ਕਰਵਾਉਣ 'ਚ ਮਦਦ ਕਰੇਗਾ ਅਤੇ ਇਸ ਦੇ ਬਦਲੇ ਕਮਿਸ਼ਨ ਮੰਗਿਆ | ਜਦੋਂ ਮੁਲਜ਼ਮ ਲਗਾਤਾਰ ਪਰਿਵਾਰ 'ਤੇ ਕਮਿਸ਼ਨ ਦੇਣ ਦਾ ਦਬਾਅ ਬਣਾਉਣ ਲੱਗਾ ਤਾਂ ਪਰਿਵਾਰ ਨੂੰ ਸ਼ੱਕ ਹੋ ਗਿਆ, ਕਿ ਉਹ ਪੁਲਿਸ ਮੁਲਾਜ਼ਮ ਨਹੀਂ ਹੈ | ਇਸ ਦੇ ਬਾਅਦ ਸੰਸਥਾ ਦੀ ਮਦਦ ਨਾਲ ਪੁਲਿਸ ਨੂੰ ਸੂਚਨਾ ਦਿੱਤੀ ਗਈ | ਸ਼ਿਕਾਇਤ ਦੇ ਅਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕੀਤਾ ਹੈ | ਜਦੋਂ ਉਸ ਨੂੰ ਗਿ੍ਫ਼ਤਾਰ ਕੀਤਾ ਤਾਂ ਉਸ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ | ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਰਣਜੀਤ ਸਿੰਘ ਨੂੰ ਗਿ੍ਫ਼ਤਾਰ ਕਰਦੇ ਹੋਏ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |