23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਗੁਲਾਬਗੜ੍ਹ ਦੀ ਲੋਕਲ ਗੁਰਦੁਆਰਾ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਅਜੀਤ ਡੈਸਕ 16-02-2026
ਕੋਟਫੱਤਾ, 15 ਫਰਵਰੀ (ਰਣਜੀਤ ਸਿੰਘ ਬੁੱਟਰ)- ਨਜ਼ਦੀਕੀ ਪਿੰਡ ਗੁਲਾਬਗੜ੍ਹ ਵਿਖੇ ਲੋਕਲ ਗੁਰਦੁਆਰਾ ਬਾਬਾ ਅਜੀਤ ਸਿੰਘ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ ਮੌਕੇ ਸਮੂਹ ਪਿੰਡ ਦੇ ਮੁਹਤਬਰਾਂ ਤੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਲੱਖਪ੍ਰੀਤ ਸਿੰਘ ਬਰਾੜ ਨੇ ਹਿੱਸਾ ਲਿਆ | ਗੁਰਦੁਆਰਾ ਸਾਹਿਬ ਦੀ ਨਵੀਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਖ਼ਾਲਸਾ ਨੂੰ ਬਣਾਇਆ ਗਿਆ ਹੈ | ਖ਼ਜ਼ਾਨਚੀ ਗੁਰਪ੍ਰੀਤ ਸਿੰਘ ਤੇ ਕਮੇਟੀ ਵਿਚ ਮੈਂਬਰ ਨਰਦੇਵ ਸਿੰਘ, ਸੁਦਾਗਰ ਸਿੰਘ, ਜਸਕਰਨ ਸਿੰਘ, ਬਲਾਕ ਸੰਮਤੀ ਮੈਂਬਰ ਮਲਕੀਤ ਕੌਰ, ਗੁਰਪ੍ਰੀਤ ਕੌਰ, ਗੁਰਮੇਲ ਕੌਰ, ਨਿਰਮਲ ਸਿੰਘ, ਸੁਖਜੀਤ ਸਿੰਘ, ਭੋਲਾ ਸਿੰਘ ਸਾਬਕਾ ਸਰਪੰਚ ਤੇ ਚਾਨਣ ਸਿੰਘ ਚਹਿਲ ਮੈਂਬਰ ਨਿਯੁਕਤ ਕੀਤੇ ਗਏ | ਚੁਣੇ ਗਏ ਮੈਂਬਰਾਂ ਨੇ ਗੁਰਦੁਆਰਾ ਬਾਬਾ ਅਜੀਤ ਸਿੰਘ ਦੇ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਦਾ ਪ੍ਰਣ ਕੀਤਾ ਤੇ ਨਵੀਂ ਚੁਣੀ ਗਈ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਗਰ ਅਤੇ ਗੁਰੂ ਘਰ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ |
ਪਿਛਲੀ ਖ਼ਬਰ ਚਿੜੀਆਂ ਬਸਤੀ ਦੇ ਵਸਨੀਕਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਸਕਾਰਪੀਓ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।