23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਧੋਖਾਧੜੀ ਦੇ ਦੋ ਵੱਖ-ਵੱਖ ਮਾਮਲਿਆਂ 'ਚ ਦੋ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 16-02-2026
ਬਠਿੰਡਾ, 15 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਥਾਣਾ ਸਿਵਲ ਲਾਇਨ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਝੂਠੇ ਗਵਾਹ ਪੇਸ਼ ਕਰਕੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਅਤੇ ਸੌਦਾ ਕਰਨ ਤੋਂ ਬਾਅਦ ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਨਾਮਜ਼ਦ ਕਰਕੇ ਧੋਖਾਧੜੀ ਦੇ ਤਹਿਤ ਮੁਕੱਦਮੇ ਦਰਜ ਕੀਤੇ ਹਨ | ਜਿਨ੍ਹਾਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਪਹਿਲੇ ਮਾਮਲੇ 'ਚ ਥਾਣਾ ਸਿਵਲ ਲਾਇਨ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਕੁਲਦੀਪ ਸਿੰਘ ਵਾਸੀ ਦਿਆਲਪੁਰਾ ਭਾਈਕਾ ਨੇ ਦੱਸਿਆ ਕਿ ਉਸ ਨੇ ਪ੍ਰਜਾਪਤ ਕਾਲੋਨੀ 'ਚ 302 ਗੱਜ ਦਾ ਪਲਾਟ ਦਾ ਸੌਦਾ ਮੁਲਜ਼ਮ ਅਮਿਤ ਕੁਮਾਰ ਵਾਸੀ ਪੰਚਵਟੀ ਨਗਰ ਬਠਿੰਡਾ ਦੇ ਨਾਲ ਕੀਤਾ ਸੀ | ਉਕਤ ਮੁਲਜ਼ਮ ਨੇ ਝੂਠੇ ਗਵਾਹ, ਝੂਠੇ ਮਾਲਕ ਪੇਸ਼ ਕਰਕੇ ਅਤੇ ਝੂਠੀ ਰਜਿਸਟਰੀ ਕਰਵਾ ਕੇ ਉਸ ਨਾਲ ਧੋਖਾਧੜੀ ਕੀਤੀ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਅਮਿਤ ਕੁਮਾਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਲਛਮਣ ਸਿੰਘ ਵਾਸੀ ਪਿੰਡ ਗਿੱਲ ਪੱਤੀ ਨੇ ਦੱਸਿਆ ਕਿ ਉਸ ਨੇ ਮੁਲਜ਼ਮ ਨਵਜੋਤ ਸਿੰਘ ਵਾਸੀ ਪਿੰਡ ਕਰਮਗੜ੍ਹ ਸੱਤ੍ਹਰਾਂ ਦੇ ਨਾਲ ਪਿੰਡ ਕਰਮਗੜ੍ਹ 'ਚ 61 ਕਨਾਲ ਜ਼ਮੀਨ ਖ਼ਰੀਦਣ ਦਾ ਸੌਦਾ ਕੀਤਾ ਸੀ | ਮੁਲਜ਼ਮ ਨੇ ਉਸ ਨਾਲ ਜ਼ਮੀਨ ਦਾ ਇਕਰਾਰਨਾਮਾ ਕੀਤਾ ਸੀ ਅਤੇ ਪੇਸ਼ਗੀ ਵਜੋਂ ਲਗਭਗ 16 ਲੱਖ ਰੁਪਏ ਪ੍ਰਾਪਤ ਕੀਤੇ ਸਨ | ਪਰ ਮੁਲਜ਼ਮ ਨੇ ਨਿਰਧਾਰਿਤ ਸਮੇਂ ਦੇ ਅੰਦਰ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ | ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮ ਨੇ 8-8 ਲੱਖ ਦੇ ਦੋ ਚੈੱਕ ਦੇ ਦਿੱਤੇ ਅਤੇ ਜਦੋਂ ਉਸ ਨੇ ਉਕਤ ਚੈੱਕਾਂ ਨੂੰ ਕੈਸ਼ ਦੀ ਕੋਸ਼ਿਸ਼ ਕੀਤੀ ਤਾਂ ਉਸ ਬਾਉਂਸ ਹੋ ਗਏ | ਅਜਿਹਾ ਕਰਕੇ ਮੁਲਜ਼ਮ ਨੇ ਉਸ ਦੇ ਨਾਲ ਧੋਖਾਧੜੀ ਕੀਤੀ ਹੈ | ਪੁਲਿਸ ਨੇ ਮਾਮਲੇ ਦੀ ਪੂਰੀ ਜਾਂਚ ਕਰਨ ਦੇ ਮੁਲਜ਼ਮ ਦੇ ਖਿਲਾਫ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਖ਼ਾਲਸਾ ਦੀਵਾਨ ਸਿੰਘ ਸਭਾ ਦੇ ਪ੍ਰਧਾਨ ਅਤੇ ਸਾਥੀਆਂ ਖ਼ਿਲਾਫ਼ ਦਰਜ ਮੁਕੱਦਮੇ ਨੂੰ ਖ਼ਾਰਜ ਕਰਨ ਲਈ ਰੋਸ ਮਾਰਚ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰ ਆਏ ਪੁਲਿਸ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।