29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਸ਼ਾ ਮੁਕਤ ਜੀਵਨ ਲਈ ਨੌਜਵਾਨਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 18-02-2026

ਮਹਿਰਾਜ, 17 ਫਰਵਰੀ (ਸੁਖਪਾਲ ਮਹਿਰਾਜ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੀਆਂ ਆਦਤਾਂ ਅਪਣਾਉਣ ਲਈ ਜਾਗਰੂਕਤਾ ਸੰਦੇਸ਼ ਦਿੱਤਾ ਗਿਆ | ਸੰਬੋਧਨ ਕਰਦਿਆਂ ਐਸ ਬੀ ਆਈ ਬ੍ਰਾਂਚ ਮਹਿਰਾਜ ਦੇ ਮੈਨੇਜਰ ਨੌਰੰਗ ਲਾਲ ਨੇ ਮਾਨਵ ਸੇਵਾ ਵੈਲਫੇਅਰ ਸੁਸਾਇਟੀ ਮਹਿਰਾਜ ਦੇ ਚੇਅਰਮੈਨ ਰਜਿੰਦਰ ਸਿੰਘ ਬਾਹੀਆ ਵਲੋਂ ਕਰਵਾਏ ਗਏ ਸਮਾਗਮ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਜ਼ਿੰਦਗੀ ਵਿਚ ਛੋਟੀ ਮੋਟੀ ਗਲਤੀ ਮਾਫ਼ ਹੋ ਸਕਦੀ ਹੈ, ਪਰ ਨਸ਼ਾ ਇਨਸਾਨ ਨੂੰ ਕਦੇ ਮਾਫ਼ ਨਹੀਂ ਕਰਦਾ | ਨਸ਼ਾ ਸਰੀਰ, ਦਿਮਾਗ ਅਤੇ ਭਵਿੱਖ ਤਿੰਨਾਂ ਨੂੰ ਬਰਬਾਦ ਕਰਦਾ ਹੈ ਅਤੇ ਨਸ਼ਾ ਕਰਨ ਵਾਲੇ ਵਿਅਕਤੀ ਦੀ ਸਮਾਜ ਅਤੇ ਪਰਿਵਾਰ ਵਿਚ ਕਦਰ ਘਟ ਜਾਂਦੀ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਸਵੇਰੇ ਜਲਦੀ ਉੱਠਣ, ਰੋਜ਼ਾਨਾ ਵਿਆਯਾਮ ਕਰਨ, ਜ਼ੰਕ ਫੂਡ ਤੋਂ ਦੂਰ ਰਹਿਣ ਅਤੇ ਮੋਬਾਇਲ ਦਾ ਲੋੜ ਅਨੁਸਾਰ ਹੀ ਇਸਤੇਮਾਲ ਕਰਨ ਦੀ ਸਲਾਹ ਦਿੱਤੀ | ਉਨ੍ਹਾਂ ਕਿਹਾ ਕਿ ਸਿਹਤ ਸਭ ਤੋਂ ਵੱਡੀ ਦੌਲਤ ਹੈ ਅਤੇ ਮਿਹਨਤ ਦਾ ਕੋਈ ਬਦਲ ਨਹੀਂ ਹੁੰਦਾ | ਮੈਨੇਜਰ ਲਾਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਮਾਂ-ਬਾਪ ਅਤੇ ਅਧਿਆਪਕਾਂ ਦੀ ਇੱਜ਼ਤ ਕਰਨ, ਚੰਗੀ ਸੰਗਤ ਚੁਣਨ ਅਤੇ ਸਮੇਂ ਦੀ ਕਦਰ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਜੋ ਸਮੇਂ ਦੀ ਕਦਰ ਨਹੀਂ ਕਰਦਾ, ਸਮਾਂ ਵੀ ਉਸ ਦੀ ਕਦਰ ਨਹੀਂ ਕਰਦਾ | ਚੰਗੀਆਂ ਕਿਤਾਬਾਂ ਪੜ੍ਹਨ ਅਤੇ ਖੇਡਾਂ ਵਿਚ ਭਾਗ ਲੈਣ ਨਾਲ ਜੀਵਨ ਵਿਚ ਅਨੁਸ਼ਾਸਨ ਅਤੇ ਤਾਕਤ ਆਉਂਦੀ ਹੈ | ਅੰਤ ਵਿਚ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਜੀਵਨ ਦਾ ਲਕਸ਼ ਨਿਰਧਾਰਿਤ ਕਰਕੇ ਮਿਹਨਤ ਅਤੇ ਸੱਚਾਈ ਦੇ ਰਾਹ 'ਤੇ ਤੁਰਨ, ਤਾਂ ਜੋ ਉਹ ਆਪਣਾ ਤੇ ਸਮਾਜ ਦਾ ਭਵਿੱਖ ਰੌਸ਼ਨ ਕਰ ਸਕਣ | ਉਨ੍ਹਾਂ ਇਹ ਵੀ ਕਿਹਾ ਕਿ ਅਖ਼ਬਾਰ ਨੂੰ ਜ਼ਿੰਦਗੀ ਦਾ ਹਿੱਸਾ ਜ਼ਰੂਰ ਬਣਾਉ ਤਾਂ ਜੋ ਦੇਸ਼-ਦੁਨੀਆਂ ਦੀ ਜਾਣਕਾਰੀ ਮਿਲੇ, ਸੋਚ ਵਿਸ਼ਾਲ ਹੋਵੇ ਅਤੇ ਸਹੀ ਫ਼ੈਸਲੇ ਕਰਨ ਦੀ ਸਮਰੱਥਾ ਵਿਕਸਿਤ ਹੋਵੇ |

ਪਿਛਲੀ ਖ਼ਬਰ ਨਸ਼ਾ ਤਸਕਰਾਂ ਅਤੇ ਲੁੱਟ-ਖੋਹ ਕਰਨ ਵਾਲਿਆਂ ਦੇ ਪੁਲਿਸ ਨਾਲ ਹੋਏ ਮੁਕਾਬਲੇ 'ਚ 1 ਜ਼ਖ਼ਮੀ, 5 ਗਿ੍ਫ਼ਤਾਰ ਅਗਲੀ ਖ਼ਬਰ 'ਇੰਡੀਆ ਏ.ਆਈ. ਇਮਪੈਕਟ ਸਮਿਟ 2026'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।