29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਸ਼ਾ ਤਸਕਰਾਂ ਅਤੇ ਲੁੱਟ-ਖੋਹ ਕਰਨ ਵਾਲਿਆਂ ਦੇ ਪੁਲਿਸ ਨਾਲ ਹੋਏ ਮੁਕਾਬਲੇ 'ਚ 1 ਜ਼ਖ਼ਮੀ, 5 ਗਿ੍ਫ਼ਤਾਰ

ਅਜੀਤ ਡੈਸਕ 18-02-2026
ਬਠਿੰਡਾ, 17 ਫਰਵਰੀ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਮੁਕਾਬਲੇ ਵਿਚ ਜ਼ਖ਼ਮੀ ਹੋਣ ਵਾਲੇ ਇੱਕ ਵਿਅਕਤੀ ਸਮੇਤ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਮਾਮਲੇ ਵਿਚ ਪ੍ਰੈਸ ਮੀਟਿੰਗ ਕਰਦੇ ਹੋਏ ਨਰਿੰਦਰ ਸਿੰਘ ਐਸ ਪੀ ਸਿਟੀ ਵਲੋਂ ਦੱਸਿਆ ਕਿ ਬਠਿੰਡਾ ਪਿੁਲਸ ਨੂੰ ਗੁਪਤ ਸੂਚਨਾ ਰਾਹੀਂ ਪਤਾ ਲੱਗਾ ਸੀ ਕਿ ਬਠਿੰਡਾ ਰੇਲਵੇ ਸਟੇਸ਼ਨ ਅਤੇ ਗੋਲ ਡਿੱਗੀ ਦੇ ਵਿਚਕਾਰ ਖੰਡਰ ਪਈ ਪਰਲ ਕੰਪਨੀ ਦੀ ਇਮਾਰਤ ਵਿਚ ਕੁਝ ਅਪਰਾਧੀ ਲੋਕਾਂ ਵਲੋਂ ਆਪਣੇ ਛੁਪਣ ਦਾ ਅੱਡਾ ਬਣਾਇਆ ਹੋਇਆ ਹੈ ਜੋ ਨਸ਼ਾ ਤਸਕਰੀ ਅਤੇ ਲੁੱਟਾਂ ਖੋਹਾਂ ਨੂੰ ਅੰਜ਼ਾਮ ਦਿੰਦੇ ਹੋਏ ਰਾਤ ਵੇਲੇ ਰੇਲਵੇ ਸਟੇਸ਼ਨ 'ਤੇ ਆਉਣ ਵਾਲੇ ਲੋਕਾਂ ਤੋਂ ਲੁੱਟਾਂ ਖੋਹਾਂ ਕਰਦੇ ਹਨ | ਥਾਣਾ ਕੋਤਵਾਲੀ ਦੇ ਐਸ. ਐਚ. ਓ. ਪਰਮਿੰਦਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਸਮੇਤ ਪਰਲ ਕੰਪਨੀ ਦੀ ਇਮਰਾਤ ਵਿਚ ਪੁੱਜ ਕੇ ਛੁਪੇ ਹੋਏ ਅਪਰਾਧੀ ਲੋਕਾਂ ਨੂੰ ਗਿ੍ਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਪਰਾਧੀ ਅਨਸਰਾਂ ਵਿਚ ਨੀਰਜ ਕੁਮਾਰ ਉਰਫ਼ ਕਾਲਾ ਵਲੋਂ ਆਪਣੇ ਦੇਸੀ ਪਿਸਤੌਲ ਨਾਲ ਪੁਲਿਸ 'ਤੇ ਫ਼ਾਇਰ ਕੀਤਾ | ਪੁਲਿਸ ਦੇ ਅਪਰਾਧੀ 'ਤੇ ਜਵਾਬੀ ਕਾਰਵਾਈ ਵਿਚ ਨੀਰਜ ਕੁਮਾਰ ਦੀ ਲੱਤ ਵਿਚ ਗੋਲੀ ਲੱਗ ਗਈ | ਪੁਲਿਸ ਨੇ ਜ਼ਖ਼ਮੀ ਵਿਅਕਤੀ ਸਮੇਤ 5 ਲੋਕਾਂ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਜ਼ਖ਼ਮੀ ਨੀਰਜ ਕੁਮਾਰ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ | ਦੂਸਰੇ ਚਾਰ ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ ਗਿਆ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਘੋਟਾ, ਕਰਨ, ਵਿਕਰਮ ਅਤੇ ਰਾਹੁਲ ਵਜੋਂ ਹੋਈ ਹੈ | ਇਨ੍ਹਾਂ ਵਿਚ ਨੀਰਜ ਅਤੇ ਘੋਟਾ ਜੋ ਦੋਂਵੇ ਸਕੇ ਭਰਾ ਹਨ ਇਨ੍ਹਾਂ 'ਤੇ ਸੱਤ-ਸੱਤ ਅਪਰਾਧਿਕ ਮਾਮਲੇ ਦਰਜ ਹਨ | ਕਰਨ 'ਤੇ ਦੋ ਅਪਰਾਧਿਕ ਮਾਮਲੇ ਦਰਜ ਹਨ ਜਦਕਿ ਵਿਕਰਮ ਅਤੇ ਰਾਹੁਲ 'ਤੇ ਕੋਈ ਵੀ ਅਪਰਾਧਿਕ ਮਾਮਲਾ ਦਰਜ ਨਹੀਂ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀਆਂ ਪਾਸੋਂ ਸਖ਼ਤੀ ਨਾਲ ਪੁੱਛ ਪੜ੍ਹਤਾਲ ਕੀਤੇ ਜਾਣ 'ਤੇ ਹੋਰ ਅਹਿਮ ਖੁਲਾਸੇ ਸਾਹਮਣੇ ਆ ਸਕਦੇ ਹਨ |

ਪਿਛਲੀ ਖ਼ਬਰ ਨੌਜਵਾਨ ਨੇ ਪੱਖੇ ਨਾਲ ਲਟਕ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਨਸ਼ਾ ਮੁਕਤ ਜੀਵਨ ਲਈ ਨੌਜਵਾਨਾਂ ਨੂੰ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।