29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਡੈਮੋਕਰੇਟਿਕ ਟੀਚਰ ਫਰੰਟ ਵਲੋਂ ਅਧਿਆਪਕ ਯੋਗਤਾ ਟੈਸਟ ਦੇ ਫੈਸਲੇ ਖਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ

ਅਜੀਤ ਡੈਸਕ 18-02-2026

ਬਠਿੰਡਾ, 17 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਡੈਮੋਕਰੇਟਿਕ ਟੀਚਰ ਫਰੰਟ ਬਠਿੰਡਾ ਨੇ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ 'ਤੇ ਜਬਰੀ ਥੋਪੇ ਗਏ ਅਧਿਆਪਕ ਯੋਗਤਾ ਟੈਸਟ (ਟੈੱਟ) ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰਦਿਆਂ ਸਮੁੱਚੀ ਜ਼ਿਲ੍ਹਾ ਕਮੇਟੀ ਨੇ ਇਹ ਟੈਸਟ ਨਾ ਦੇਣ ਦਾ ਫੈਸਲਾ ਕੀਤਾ ਹੈ | ਸਥਾਨਕ ਟੀਚਰ ਹੋਮ ਵਿਖੇ ਹੋਈ ਮੀਟਿੰਗ ਦੌਰਾਨ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ, ਮੀਤ ਪ੍ਰਧਾਨ ਵਿਕਾਸ ਗਰਗ, ਸਹਾਇਕ ਸਕੱਤਰ ਕੁਲਵਿੰਦਰ ਸਿੰਘ ਵਿਰਕ, ਵਿੱਤ ਸਕੱਤਰ ਅਨਿਲ ਭੱਟ ਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ ਨੇ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦਾ ਬਹਾਨਾ ਬਣਾ ਕੇ ਸਕੂਲਾਂ ਵਿਚ 20-20 ਸਾਲਾਂ ਤੋਂ ਕੰਮ ਕਰ ਰਹੇ ਤਜ਼ਰਬੇਕਾਰ ਅਧਿਆਪਕਾਂ ਦੀ ਕੁਆਲਿਟੀ ਐਜੂਕੇਸ਼ਨ ਪਰਖਣ ਦਾ ਬਹਾਨਾ ਬਣਾ ਰਹੀ ਹੈ ਜਦਕਿ ਸਰਕਾਰ ਵਲੋਂ ਜਿੰਨੀਆਂ ਵੀ ਭਰਤੀਆਂ ਕੀਤੀਆਂ ਗਈਆਂ ਹਨ ਉਹ ਅਧਿਆਪਨ ਦੀਆਂ ਬੇਸਿਕ ਸ਼ਰਤਾਂ ਪੂਰੀਆਂ ਕਰਨ ਉਪਰੰਤ ਹੀ ਸਿਰੇ ਲੱਗੀਆਂ ਹਨ ਪ੍ਰੰਤੂ ਸਰਕਾਰ ਵਲੋਂ ਜਾਣ ਬੁੱਝ ਕੇ ਟੈੱਟ ਦੇ ਬਹਾਨੇ ਨੂੰ ਮੁਲਾਜ਼ਮਾਂ ਦੀਆਂ ਬੇਸਿਕ ਮੰਗਾਂ ਰੋਲਣ ਲਈ ਵਰਤਿਆ ਜਾ ਰਿਹਾ | ਸਰਕਾਰ ਦੇ ਇਨਾਂ ਮਸੂਬਿਆਂ ਨੂੰ ਅਧਿਆਪਕ ਪੂਰਾ ਨਹੀਂ ਹੋਣ ਦੇਣਗੇ | ਇਸ ਮੌਕੇ ਸਮੂਹ ਆਗੂਆਂ ਨੇ ਸਰਬ ਸੰਮਤੀ ਨਾਲ ਫੈਸਲਾ ਕਰਦਿਆਂ ਇਹ ਐਲਾਨ ਕੀਤਾ ਹੈ ਕਿ ਕੋਈ ਵੀ ਜਿਲਾ ਆਗੂ ਸਰਕਾਰ ਵਲੋਂ ਥੋਪੇ ਜਾ ਰਹੇ ਟੈੱਟ ਦੇ ਟੈਸਟ ਨੂੰ ਨਹੀਂ ਦੇਵੇਗਾ ਸਗੋਂ 22 ਫਰਵਰੀ ਨੂੰ ਕੀਤੀ ਜਾ ਰਹੀ ਟੈੱਟ ਵਿਰੋਧੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਇਆ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਭੋਲਾ ਤਲਵੰਡੀ, ਭੁਪਿੰਦਰ ਸਿੰਘ ਮਾਈਸਰਖਾਨਾ, ਬਲਕਰਨ ਸਿੰਘ ਕੋਟਸ਼ਮੀਰ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੋਆਣਾ ਤੇ ਜਤਿੰਦਰ ਸਿੰਘ ਬਲਾਕ ਆਗੂ ਸੰਗਤ ਨੇ ਇਸ ਫੈਸਲੇ ਖਿਲਾਫ ਸਕੂਲਾਂ ਵਿੱਚ ਮੀਟਿੰਗਾਂ ਕਰਕੇ ਅਧਿਆਪਕਾਂ ਨੂੰ ਲਾਮ ਬੰਦ ਕਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਸੂਬੇ 'ਚ ਅਮਨ-ਕਾਨੂੰਨ ਬਹਾਲ ਰੱਖਣ 'ਚ ਅਸਫ਼ਲ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦੈ- ਬਘੇਲ ਅਗਲੀ ਖ਼ਬਰ ਮਜ਼ਦੂਰਾਂ ਦੇ ਪੈਸੇ ਰੋਕਣ 'ਤੇ ਕੰਪਨੀ ਦੀਆਂ ਗੱਡੀਆਂ ਰੋਕ ਕੇ ਕੀਤਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।