29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਟੇਟ ਪੱਧਰੀ ਖੇਡਾਂ 'ਚ ਦੂਜਾ ਸਥਾਨ ਲੈਣ ਵਾਲੀ ਖਿਡਾਰਨ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 18-02-2026
ਭਗਤਾ ਭਾਈਕਾ, 17 ਫਰਵਰੀ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਕੂਲ ਕੇਸਰ ਸਿੰਘ ਵਾਲਾ ਦੀ ਹੋਣਹਾਰ ਵਿਦਿਆਰਥਣ ਨਵਜੋਤ ਕੌਰ ਨੇ ਸਟੇਟ ਪੱਧਰੀ ਖੇਡਾਂ ਵਿਚ ਗੋਲਾ ਐਥਲੈਟਿਕਸ ਕੁੜੀਆਂ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਮਾਪਿਆਂ ਦੇ ਨਾਲ-ਨਾਲ ਆਪਣੇ ਸਕੂਲ ਅਤੇ ਬਠਿੰਡਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਮੁੱਖ ਅਧਿਆਪਕਾ ਸਤਵੀਰ ਕੌਰ ਚਹਿਲ ਨੇ ਵਿਦਿਆਰਥਣ ਨਵਜੋਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਕਿਹਾ ਕਿ ਹੁਣ ਧੀਆਂ ਕਿਸੇ ਵੀ ਖੇਤਰ ਵਿਚ ਮੁੰਡਿਆਂ ਨਾਲੋਂ ਘੱਟ ਨਹੀਂ | ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਰ ਖੇਤਰ ਵਿਚ ਲੜਕੀਆਂ ਦਾ ਅੱਗੇ ਆਉਣਾ ਜ਼ਰੂਰੀ ਹੈ | ਇਸ ਮੌਕੇ ਅਧਿਆਪਕ ਮਨਜੀਤ ਸਿੰਘ, ਸੰਦੀਪ ਕੌਰ, ਚੇਅਰਮੈਨ ਲਖਵੀਰ ਸਿੰਘ ਅਤੇ ਮਿਡ-ਡੇ-ਮੀਲ ਵਰਕਰ ਬੰਟੀ ਰਾਣੀ, ਪਰਵਿੰਦਰ ਕੌਰ ਨੇ ਵੀ ਵਿਦਿਆਰਥਣ ਨਵਜੋਤ ਕੌਰ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਬਠਿੰਡਾ 'ਚ ਸ਼ਰੇਆਮ ਚਿੱਟਾ ਵਿਕਣ ਦੀਆਂ ਵੀਡੀਓ ਤੋਂ ਬਾਦ ਹੁਣ ਬੀੜ ਤਲਾਬ ਬਸਤੀ ਵਿਚ ਚਿੱਟਾ ਵੇਚਣ ਦੀ ਵੀਡੀਓ ਵਾਇਰਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।