ਬਠਿੰਡਾ, 17 ਫਰਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਨੇੇੜਲੇ ਪਿੰਡ ਬੀੜ ਤਲਾਬ ਰੋਡ ਦੀ ਬਸਤੀ ਨੰਬਰ 1, ਸਰਹਿੰਦ ਨਹਿਰ ਦੇ ਪੁੱਲ 'ਤੇ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਲਾਸ਼ ਪਈ ਹੋਣ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੀ ਲਾਇਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਸੰਦੀਪ ਗਿੱਲ, ਜਸਕਰਨ ਮੋਖਾ ਆਪਣੀ ਐਂਬੂਲੈਂਸ ਟੀਮ ਸਮੇਤ ਹਾਦਸੇ ਵਾਲੀ ਥਾਂ 'ਤੇ ਪਹੁੰਚੇ¢ ਥਾਣਾ ਸਦਰ ਦੀ ਪੁਲਿਸ ਪਹਿਲਾਂ ਹੀ ਘਟਨਾ ਸਥਾਨ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੀ ਸੀ¢ ਮਿ੍ਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਚੁੱਘੇ ਕਲਾਂ ਵਜੋਂ ਹੋਈ | ਸਹਾਰਾ ਦੇ ਮੈਂਬਰਾਂ ਦੀ ਜਾਣਕਾਰੀ ਅਨੁਸਾਰ ਨੌਜਵਾਨ ਦਿਹਾੜੀਦਾਰ ਮਜ਼ਦੂਰ ਸੀ¢ ਪੁਲਿਸ ਨੇ ਮੁੱਢਲੀ ਕਾਰਵਾਈ ਤੋਂ ਬਾਅਦ ਸਹਾਰਾ ਦੀ ਮੱਦਦ ਨਾਲ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਪੋਸਟ ਮਾਰਟਮ ਲਈ ਪਹੁੰਚਾਇਆ | ਉਨ੍ਹਾਂ ਕਿਹਾ ਕਿ ਮੌਤ ਦਾ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ¢