ਲਹਿਰਾ ਮੁਹੱਬਤ, 17 ਫਰਵਰੀ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਦੇ ਕਲਾਸ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਦੇ ਸ਼ੁਭ ਆਰੰਭ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਉੱਜਵਲ ਭਵਿੱਖ ਲਈ ਹਾਰਦਿਕ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ. ਕਮਲੇਸ਼ ਸਰਾਫ਼ ਅਤੇ ਉਪ-ਚੇਅਰਮੈਨ ਅਮਿਤ ਸਰਾਫ਼ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਬੋਰਡ ਪ੍ਰੀਖਿਆਵਾਂ ਜੀਵਨ ਦਾ ਇਕ ਮਹੱਤਵਪੂਰਨ ਅਤੇ ਨਿਰਣਾਇਕ ਪੜਾਅ ਹੁੰਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮੇਂ ਦਾ ਸਦਉਪਯੋਗ ਕਰਨ, ਆਤਮ-ਵਿਸ਼ਵਾਸ ਕਾਇਮ ਰੱਖਣ ਅਤੇ ਪੂਰੇ ਮਨੋਯੋਗ ਅਤੇ ਅਨੁਸ਼ਾਸਨ ਨਾਲ ਪ੍ਰੀਖਿਆ ਵਿਚ ਉਤਮ ਪ੍ਰਦਰਸ਼ਨ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪਿ੍ੰਸੀਪਲ ਕਾਵਿਆ ਅਸੀਜਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਇਕ ਮਜ਼ਬੂਤ ਨੀਂਹ ਹੁੰਦਾ ਹੈ | ਇਹ ਨਾ ਕੇਵਲ ਉਨ੍ਹਾਂ ਦੇ ਅਗਲੇ ਵਿਸ਼ਿਆਂ ਦੀ ਚੋਣ ਅਤੇ ਅਕਾਦਮਿਕ ਦਿਸ਼ਾ ਨੂੰ ਨਿਰਧਾਰਿਤ ਕਰਦਾ ਹੈ | ਸਗੋਂ ਜੀਵਨ ਦੇ ਟੀਚੇ ਨਿਰਧਾਰਤ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਕਾਗ਼ਰ ਚਿੱਤ ਹੋ ਕੇ ਹਰ ਰੋਜ਼ ਮਿਹਨਤ ਕਰਨ, ਸਕਾਰਾਤਮਕ ਸੋਚ ਬਣਾਈ ਰੱਖਣ ਅਤੇ ਆਤਮ ਵਿਸ਼ਵਾਸ ਨਾਲ ਪ੍ਰੀਖਿਆ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ |