29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

'ਦ ਸੰਸਕਾਰ ਸਕੂਲ' ਦੇ ਵਿਦਿਆਰਥੀਆਂ ਵਲੋਂ ਨਸ਼ਾ ਵਿਰੋਧੀ ਨੁੱਕੜ ਨਾਟਕ ਦੀ ਪੇਸ਼ਕਾਰੀ <br/>

ਅਜੀਤ ਡੈਸਕ 18-02-2026
ਤਲਵੰਡੀ ਸਾਬੋ, 17 ਫਰਵਰੀ (ਰਣਜੀਤ ਸਿੰਘ ਰਾਜੂ): ਨਗਰ ਦੀ ਨਾਮੀ ਵਿੱਦਿਅਕ ਸੰਸਥਾ 'ਦ ਸੰਸਕਾਰ ਸਕੂਲ' ਤਲਵੰਡੀ ਸਾਬੋ ਦੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਇੱਕ ਨੁੱਕੜ ਨਾਟਕ ਪੇਸ਼ ਕੀਤਾ | ਸਕੂਲ ਦੇ ਬੱਚਿਆਂ ਵਲੋਂ ਨਾਟਕ ਦੀ ਪੇਸ਼ਕਾਰੀ ਸਮੇਂ ਡੀ.ਐੱਸ.ਪੀ ਤਲਵੰਡੀ ਸਾਬੋ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਉਨ੍ਹਾਂ ਨੇ ਨੁੱਕੜ ਨਾਟਕ ਦੀ ਬੇਮਿਸਾਲ ਪੇਸ਼ਕਾਰੀ ਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਨਸ਼ਾ ਮੁਕਤ ਸਮਾਜ ਸਿਰਜਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਸਹੀ ਰਾਹ ਚੁਣਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਨਾਟਕ ਨਸ਼ਿਆਂ ਦੇ ਪ੍ਰਭਾਵ 'ਚ ਆਉਣ ਵਾਲੇ ਨੌਜਵਾਨਾਂ ਲਈ ਰਾਹ ਦਸੇਰੇ ਬਣ ਸਕਦੇ ਹਨ | ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ ਤੇ ਮਾਨਸਿਕ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ | ਉੱਧਰ ਵਿਦਿਆਰਥੀਆਂ ਨੇ ਨੁੱਕੜ ਨਾਟਕ 'ਚ ਆਪਣੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਦਰਸਾਇਆ ਕਿ ਨਸ਼ਾ ਕਿਸ ਤਰ੍ਹਾਂ ਇੱਕ ਵਿਅਕਤੀ ਦੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ ਅਤੇ ਉਸ ਦੇ ਪਰਿਵਾਰ ਅਤੇ ਸਮੁੱਚੇ ਸਮਾਜ 'ਤੇ ਵੀ ਇਸ ਦਾ ਬਹੁਤ ਬੁਰਾ ਅਸਰ ਪਾਉਂਦਾ ਹੈ | ਨਾਟਕ ਵਿਚ ਜਜ਼ਬਾਤੀ ਦਿ੍ਸ਼, ਪ੍ਰਭਾਵਸ਼ਾਲੀ ਸੰਵਾਦ ਅਤੇ ਜੋਸ਼ ਭਰੇ ਨਾਅਰੇ ਦਰਸ਼ਕਾਂ ਨੂੰ ਗਹਿਰਾਈ ਨਾਲ ਪ੍ਰਭਾਵਿਤ ਕਰ ਗਏ | ਵਿਦਿਆਰਥੀਆਂ ਦੀ ਹਿੰਮਤ, ਵਿਸ਼ਵਾਸ ਅਤੇ ਸੰਦੇਸ਼ ਨੇ ਸਭ ਦਾ ਦਿਲ ਜਿੱਤ ਲਿਆ | ਅਧਿਆਪਕਾਂ ਅਤੇ ਦਰਸ਼ਕਾਂ ਵਲੋਂ ਇਸ ਪੇਸ਼ਕਾਰੀ ਦੀ ਖੂਬ ਪ੍ਰਸ਼ੰਸਾ ਕੀਤੀ ਗਈ | ਸਕੂਲ ਦੇ ਚੇਅਰਪਰਸਨ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਬੱਚਿਆਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਸਮਾਜ ਵਿਚ ਸਕਾਰਾਤਮਿਕ ਬਦਲਾਅ ਆਉਂਦਾ ਹੈ |
ਨੁੱਕੜ ਨਾਟਕ ਦੇ ਅੰਤ ਵਿਚ ਸਾਰੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ-ਮੁਕਤ ਸਮਾਜ ਬਣਾਉਣ 'ਚ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ ਗਿਆ |

ਪਿਛਲੀ ਖ਼ਬਰ ਭੁੱਚੋ ਹਾਦਸਾ : ਪਤਨੀ ਤੋਂ ਬਾਅਦ ਪਤੀ ਦੀ ਵੀ ਹੋਈ ਮੌਤ ਅਗਲੀ ਖ਼ਬਰ ਸਬ ਡਿਵੀਜ਼ਨ ਕੋਟਸ਼ਮੀਰ ਵਿਖੇ ਬਿਜਲੀ ਕਰਮਚਾਰੀਆਂ ਨੇ ਅਰਥੀ ਫੂਕ ਕੇ ਕੀਤੀ ਰੋਸ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।