ਬਠਿੰਡਾ, 17 ਫਰਵਰੀ (ਰੋਮਾਣਾ)-ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਪਿੰਡ ਭੁੱਚੋ ਖ਼ੁਰਦ ਦੇ ਕੋਲ ਐਤਵਾਰ ਨੂੰ ਹੋਏ ਸੜਕ ਹਾਦਸੇ 'ਚ ਜ਼ਖ਼ਮੀ ਸਹਿਨਾਜ ਕੌਰ ਦੀ ਸੋਮਵਾਰ ਨੂੰ ਮੌਤ ਹੋ ਗਈ ਸੀ ਜਦਕਿ ਉਸ ਦੇ ਪਤੀ ਗੁਰਪ੍ਰੀਤ ਸਿੰਘ ਦੀ ਮੰਗਲਵਾਰ ਨੂੰ ਮੌਤ ਹੋ ਗਈ ਹੈ | ਹਾਦਸੇ 'ਚ ਜ਼ਖ਼ਮੀ 15 ਸਾਲ ਦੀ ਅੰਮਿ੍ਤਾ ਕੌਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ | ਪੀੜ੍ਹਤ ਪਰਿਵਾਰ ਦੀ ਸ਼ਿਕਾਇਤ ਤੋਂ ਬਾਦ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਦੌਰਾਨ ਪੀੜ੍ਹਤ ਪਰਿਵਾਰ ਦੇ ਮੈਂਬਰਾਂ ਤੇ ਪਿੰਡ ਦੇ ਲੋਕਾਂ ਨਾਲ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਮੀਟਿੰਗ ਹੋਈ | ਮੀਟਿੰਗ 'ਚ ਪਰਿਵਾਰ ਨੂੰ ਭਰੋਸਾ ਮਿਲਿਆ ਕਿ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆਂ ਦੀ ਪੜ੍ਹਾਈ ਦਾ ਖ਼ਰਚ ਚੁੱਕਿਆ ਜਾਵੇਗਾ |