ਗੋਨਿਆਣਾ, 17 ਫਰਵਰੀ (ਗਰਗ)-ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਅਧੀਨ ਕਾਲਜ ਵਿਖੇ ਏਡਜ਼ ਸੰਬੰਧੀ ਜਾਗਰੂਕ ਕੈਂਪ ਲਗਾਇਆ ਗਿਆ | ਇਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਏਡਜ਼ ਨਾਲ ਸਬੰਧਿਤ ਪੋਸਟਰ ਬਣਾਉਣ ਮੁਕਾਬਲੇ ਕਰਵਾਏ ਗਏ ਤਾਂ ਜੋ ਇਸ ਭਿਆਨਕ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਸਕੇ | ਇਸ ਮੌਕੇ ਉਪ ਪਿ੍ੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਬਾਰੇ ਜਾਣਕਾਰੀ ਦਿੰਦਿਆਂ ਇਸ ਦੀ ਰੋਕਥਾਮ ਲਈ ਵੱਖ-ਵੱਖ ਸੁਝਾਅ ਦਿੱਤੇ | ਉਨ੍ਹਾਂ ਨੇ ਭਵਿੱਖ ਵਿਚ ਇਸ ਤਰ੍ਹਾਂ ਦੇ ਜਾਗਰੂਕ ਕੈਂਪ ਕਰਵਾਉਣ ਬਾਰੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ | ਕੈਂਪ ਦੌਰਾਨ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਪ੍ਰੇ. ਤਰਸੇਮ ਕੁਮਾਰ ਨੇ ਵਿਦਿਆਰਥੀਆਂ ਨੂੰ ਏਡਜ਼ ਬਿਮਾਰੀ ਦੇ ਵੱਖ-ਵੱਖ ਲੱਛਣਾਂ ਬਾਰੇ ਜਾਣੂ ਕਰਵਾਇਆ | ਇਸ ਮੁਕਾਬਲੇ ਵਿਚ ਦੀਪਕ ਕੁਮਾਰ ਅਤੇ ਕੁਲਦੀਪ ਸਿੰਘ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਾਲਜ ਦਾ ਸਾਰਾ ਸਟਾਫ਼ ਮੌਜੂਦ ਰਿਹਾ |