29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਿੱਥੋ ਵਿਖੇ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ

ਅਜੀਤ ਡੈਸਕ 18-02-2026
ਰਾਮਪੁਰਾ ਫੂਲ, 17 ਫਰਵਰੀ (ਸ਼ਰਮਾ): ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਭਵਿੱਖੀ ਕੈਰੀਅਰ ਬਾਰੇ ਸਹੀ ਮਾਰਗ ਦਰਸ਼ਨ ਦੇਣ ਦੇ ਉਦੇਸ਼ ਨਾਲ ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਿੱਥੋ ਵਿਖੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕੈਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ ਗਿਆ | ਸੈਸ਼ਨ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਕੈਰੀਅਰ ਵਿਕਲਪਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਦਿਲਜੀਤ ਸਿੰਘ ਅਤੇ ਰਮਨਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਬੀ.ਏ., ਬੀ.ਸੀ.ਏ., ਬੀ.ਪੀ.ਐਡ., ਬੀ.ਕਾਮ., ਬੀ.ਐਸ.ਸੀ., ਪੈਰਾਮੈਡੀਕਲ ਅਤੇ ਹੋਰ ਪੇਸ਼ੇਵਰ ਕੋਰਸਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਦੇ ਅਨੁਸਾਰ ਸਹੀ ਕੈਰੀਅਰ ਚੁਣਨ ਲਈ ਪ੍ਰੇਰਿਤ ਕੀਤਾ | ਸਕੂਲ ਚੇਅਰਪਰਸਨ ਪਰਮਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਰੀਅਰ ਮਾਰਗ ਦਰਸ਼ਨ ਸੈਸ਼ਨ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਉਨ੍ਹਾਂ ਦੇ ਆਤਮਵਿਸ਼ਵਾਸ ਨੂੰ ਮਜ਼ਬੂਤ ਬਣਾਉਂਦੇ ਹਨ | ਅਧਿਆਪਕ ਵਰਗ ਵਲੋਂ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਜਾਣਕਾਰੀ ਪੂਰਕ ਸੈਸ਼ਨ ਕਰਵਾਉਣ ਦੀ ਗੱਲ ਕਹੀ ਗਈ |
ਪਿਛਲੀ ਖ਼ਬਰ ਵਿਧਾਇਕ ਸਿੱਧੂ ਨੇ ਨਵੀਂਆਂ ਸੜਕਾਂ ਅਤੇ ਭੋਡੀਪੁਰਾ 'ਚ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਭਾਈ ਮੰਨਾ ਸਿੰਘ ਰੰਗਮੰਚ ਵਲੋਂ ਨੁੱਕੜ ਨਾਟਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।