29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਵਿਧਾਇਕ ਸਿੱਧੂ ਨੇ ਨਵੀਂਆਂ ਸੜਕਾਂ ਅਤੇ ਭੋਡੀਪੁਰਾ 'ਚ ਹਸਪਤਾਲ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 18-02-2026
ਭਗਤਾ ਭਾਈਕਾ, 17 ਫਰਵਰੀ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਨਵੀਂਆਂ ਸੜਕਾਂ ਦੇ ਨਿਰਮਾਣ ਅਤੇ ਸਿਹਤ ਸਹੂਲਤਾਂ ਲਈ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਨੀਂਹ ਪੱਥਰ ਰੱਖੇ ਗਏ ਹਨ | ਵਿਧਾਇਕ ਸਿੱਧੂ ਨੇ ਦੱਸਿਆ ਕਿ ਭਗਤਾ ਭਾਈਕਾ ਤੋਂ ਰੌਂਤਾ ਤੱਕ ਪੌਣੇ ਤਿੰਨ ਕਰੋੜ ਰੁਪਏ ਦੀ ਲਾਗਤ ਸੜਕ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ, ਭੋਡੀਪੁਰਾ ਤੋਂ ਪੱਖਰਵੱਡ ਤੱਕ 2 ਕਿਲੋਮੀਟਰ ਲੰਬੀ ਸੜਕ 34.78 ਲੱਖ ਰੁਪਏ, ਬਰਨਾਲਾ ਬਾਜਾਖਾਨਾ ਰੋਡ ਤੋਂ ਕੋਠਾ ਗੁਰੂ ਤੱਕ 6 ਕਿਲੋਮੀਟਰ ਲਈ ਲਗਭਗ ਇੱਕ ਕਰੋੜ ਰੁਪਏ, ਕੋਠਾ ਗੁਰੂ-ਬੁਰਜ ਥਰੋੜ ਤੋਂ ਡੋਡ ਪਿੰਡ ਤੱਕ ਲਗਭਗ 24 ਲੱਖ ਰੁਪਏ, ਦਿਆਲਪੁਰਾ ਮਿਰਜ਼ਾ ਤੋਂ ਗੁੰਮਟੀ (18 ਫੁੱਟ) ਤੱਕ 1 ਕਰੋੜ 13 ਲੱਖ ਰੁਪਏ ਅਤੇ ਗੁੰਮਟੀ ਤੋਂ ਛੰਨਾ ਗੁਲਾਬ ਸਿੰਘ ਵਾਲਾ ਤੱਕ 12.60 ਕਿਲੋਮੀਟਰ ਲੰਬੀ ਸੜਕ ਲਈ 2 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਸ਼ੁਰੂ ਕੀਤਾ ਜਾਵੇਗਾ | ਇਸ ਤੋਂ ਇਲਾਵਾ ਪਿੰਡ ਭੋਡੀਪੁਰਾ ਵਿਚ ਹਸਪਤਾਲ ਲਈ ਵੀ ਇਕ ਕਰੋੜ ਰੁਪਏ ਦੀ ਲਾਗਤ ਨਾਲ ਨੀਂਹ ਪੱਥਰ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਹਲਕੇ ਦੀਆਂ ਸੜਕਾਂ, ਬੁਨਿਆਦੀ ਸਹੂਲਤਾਂ ਤੋਂ ਲੈ ਕੇ ਸਿਹਤ ਅਤੇ ਸਿੱਖਿਆ ਖੇਤਰ ਵਿਚ ਵੱਡੇ ਉਪਰਾਲੇ ਕਰ ਰਹੀ ਹੈ | ਵਿਧਾਇਕ ਨੇ ਆਪ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ 'ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਜਾਰੀ ਹੈ | ਇਸ ਨਾਲ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਚਾਉਣ ਅਤੇ ਪੰਜਾਬ ਨੂੰ ਰੰਗਲਾ ਤੇ ਨਸ਼ਾ ਮੁਕਤ ਬਣਾਉਣ ਵੱਲ ਮਹੱਤਵਪੂਰਨ ਕਦਮ ਵਧ ਰਹੇ ਹਨ | ਇਸ ਮੌਕੇ ਮਾਰਕੀਟ ਕਮੇਟੀ ਭਗਤਾ ਭਾਈਕਾ ਦੇ ਚੇਅਰਮੈਨ ਬੇਅੰਤ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਸਰਪੰਚ ਭੋਡੀਪੁਰਾ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਸਰਪੰਚ ਪੰਚ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜਰ ਸਨ |
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਦੌਰਾਨ 102 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਿੱਥੋ ਵਿਖੇ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।