29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅਮਨ ਕਾਨੂੰਨ ਦੀ ਵਿਗੜੀ ਸਥਿਤੀ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਬਠਿੰਡਾ 'ਚ ਕੱਢੀ 'ਪੈਦਲ ਯਾਤਰਾ' <br/>

ਅਜੀਤ ਡੈਸਕ 18-02-2026
ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ): ਸੂਬੇ ਅੰਦਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਵਲੋਂ ਬਠਿੰਡਾ ਵਿਚ 'ਜਾਗੋ ਪੰਜਾਬ ਜਾਗੋ', 'ਜਾਗੋ ਸਰਕਾਰ ਜਾਗੋ' 'ਯੁੱਧ ਝਾੜੂ ਵਿਰੁੱਧ ਦੇ ਬੈਨਰ ਹੇਠ 'ਪੈਦਲ ਯਾਤਰਾ' ਕੱਢੀ ਗਈ¢ ਫਾਇਰ ਬਿ੍ਗੇਡ ਚੌਂਕ ਤੋਂ ਸ਼ੁਰੂ ਹੋਈ ਇਹ ਯਾਤਰਾ ਸਦਭਾਵਨਾ ਚੌਂਕ ਤੋਂ ਹੁੰਦੀ ਹੋਈ ਧੋਬੀ ਬਾਜ਼ਾਰ ਤੱਕ ਗਈ¢ ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਆਗੂਆਂ, ਵਰਕਰਾਂ, ਵਪਾਰੀਆਂ, ਸ਼ਹਿਰੀਆਂ ਨੇ 'ਕਾਨੂੰਨ ਵਿਵਸਥਾ ਬਹਾਲ ਕਰੋ' 'ਕਾਂਗਰਸ ਲਿਆਓ, ਪੰਜਾਬ ਬਚਾਓ' ਦੇ ਨਾਅਰੇ ਲਗਾਏ | ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿਚ ਆਯੋਜਿਤ 'ਪੈਦਲ ਯਾਤਰਾ' ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ¢ ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਕਾਨੂੰਨ-ਵਿਵਸਥਾ ਕਾਇਮ ਰੱਖਣ 'ਚ ਨਾਕਾਮ ਰਹਿਣ ਦੇ ਦੋਸ਼ ਲਗਾਏ¢ ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ, ਵਪਾਰੀਆਂ ਤੋਂ ਫਿਰੌਤੀਆਂ ਅਤੇ ਨਸ਼ਿਆਂ ਕਾਰਨ ਨੌਜਵਾਨੀ ਦੀ ਹੋ ਰਹੀ ਬਰਬਾਦੀ ਚਿੰਤਾਜਨਕ ਹੈ ਪਰ ਸਰਕਾਰ ਤੇ ਪੁਲਿਸ ਸੁੱਤੀ ਪਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਮਨ-ਕਾਨੂੰਨ ਬਹਾਲ ਰੱਖਣ ਵਿਚ ਅਸਫ਼ਲ ਰਹੀ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ¢ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਹਸਪਤਾਲਾਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਆ ਰਹੀਆਂ ਧਮਕੀਆਂ, ਗੈਂਗਸਟਰ ਸਰਗਰਮੀਆਂ ਅਤੇ ਵਪਾਰੀਆਂ ਦੇ ਕਤਲਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੈ¢ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ 'ਯੁੱਧ ਨਸ਼ਿਆਂ ਵਿਰੁੱਧ' ਰੈਲੀਆਂ ਕਰ ਰਹੀ ਹੈ, ਗਵਰਨਰ ਯਾਤਰਾ ਕਰ ਰਹੇ ਹਨ, ਪਰ ਲੋਕ ਨਸ਼ਿਆਂ ਨਾਲ ਮਰ ਰਹੇ ਹਨ, ਜਿਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ | ਇਸ ਕਰਕੇ ਪੰਜਾਬ ਦੇ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਸੂਬੇ ਨੂੰ ਕਾਂਗਰਸ ਪਾਰਟੀ ਦੀ ਸਰਕਾਰ ਦੀ ਲੋੜ ਹੈ ਅਤੇ ਲੋਕਾਂ ਨੂੰ ਅਪੀਲ ਹੈ ਕਿ ਉਹ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ | ਇਸ ਮੌਕੇ ਪੰਜਾਬ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀਆ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਗੁਰਪ੍ਰੀਤ ਸਿੰਘ ਕਾਂਗੜ ਤੇ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਜਗਦੇਵ ਸਿੰਘ ਕਮਾਲੂ, ਰੁਪਿੰਦਰ ਕੌਰ ਰੂਬੀ, ਗੁਰਜੰਟ ਕੁੱਤੀਵਾਲ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਪ੍ਰੀਤਮ ਸਿੰਘ ਕੋਟ ਭਾਈ, ਕੇ.ਕੇ. ਅਗਰਵਾਲ, ਟਹਿਲ ਸਿੰਘ ਸੰਧੂ, ਪਵਨ ਮਾਨੀ, ਕਿਰਨਜੀਤ ਗਹਿਰੀ, ਡਾ. ਜੀਵਨ ਜੋਤ ਕੌਰ ਭੱਟੀ, ਬਲਜਿੰਦਰ ਸਿੰਘ ਠੇਕੇਦਾਰ, ਦਰਸ਼ਨ ਜੀਦਾ, ਅਵਤਾਰ ਸਿੰਘ ਗੋਨਿਆਣਾ, ਬਲਵੰਤ ਰਾਏ ਨਾਥ, ਪ੍ਰਕਾਸ਼ ਚੰਦ, ਨੱਥੂ ਰਾਮ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਰਣਜੀਤ ਸਿੰਘ ਸੰਧੂ, ਜਸਪ੍ਰੀਤ ਭਲਾਈਆਣਾ, ਹੈਪੀ ਸ਼ਰਮਾ ਲੁੰਡੇਵਾਲਾ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਸ਼ਹਿਰ ਵਾਸੀ ਮੌਜੂਦ ਸਨ¢

ਪਿਛਲੀ ਖ਼ਬਰ ਇੰਦਰ ਸੂਦ ਨੂੰ ਮਹਾਰਾਜ ਅਗਰਸੈਨ ਦੀ ਤਸਵੀਰ ਭੇਟ ਕਰ ਕੇ ਸਨਮਾਨਿਤ ਕੀਤਾ <br/> ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਅÏਰਤਾਂ ਤੇ ਦੋ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।