29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਲਈ ਹਲਕਾ ਪੱਧਰੀ ਮੀਟਿੰਗ

ਅਜੀਤ ਡੈਸਕ 18-02-2026
ਮੌੜ ਮੰਡੀ, 17 ਫਰਵਰੀ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰੇ ਪੰਜਾਬ ਵਿਚ ਹਰ ਹਲਕੇ ਵਿਚ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾਣੀਆਂ ਹਨ, ਜਿਸ ਦੇ ਤਹਿਤ ਪਹਿਲੇ ਪੜਾਅ ਵਿਚ ਹਲਕਾ ਮੌੜ ਵਿਚ 8 ਮਾਰਚ ਨੂੰ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਦੀਆਂ ਤਿਆਰੀਆਂ ਲਈ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਹਲਕਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਇਸ ਰੈਲੀ ਨੂੰ ਲੈ ਕੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਰੈਲੀ ਦੀਆਂ ਤਿਆਰੀਆਂ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੇਖੋਂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਖ਼ਰਾਬ ਹੋ ਚੁੱਕੀ ਹੈ, ਹਰ ਪਾਸੇ ਨਸ਼ਿਆਂ ਅਤੇ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਵਲੋਂ ਪੰਜਾਬ ਨੂੰ ਬਹੁਤ ਬੁਰੀ ਤਰ੍ਹਾਂ ਲੁੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ਪੰਜਾਬ ਨੂੰ ਬਚਾਉਣ ਲਈ ਅਤੇ ਸਮੁੱਚੇ ਪੰਜਾਬੀਆਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਦੇ ਹਰ ਇਕ ਹਲਕੇ ਵਿਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਉਨ੍ਹਾਂ ਨਾਲ ਤੇਜਪਾਲ ਸਿੰਘ ਢਿੱਲੋਂ, ਹਰਭਜਨ ਸਿੰਘ ਮਾਈਸਰਖਾਨਾ, ਹਰਵਿੰਦਰ ਸਿੰਘ ਕਾਕਾ ਬੁਰਜ, ਸੁਖਚੈਨ ਸਿੰਘ ਸਿੱਧੂ, ਜਗਸੀਰ ਸਿੰਘ ਬੁਰਜ, ਰਵੀ ਕੁਮਾਰ ਉੱਭਾ, ਗੁਰਮੇਲ ਸਿੰਘ ਮਾਈਸਰਖਾਨਾ, ਅੰਮਿ੍ਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਹਰਜਸ ਸਿੰਘ ਘਸੋਖਾਨਾ ਸਰਕਲ ਪ੍ਰਧਾਨ, ਸੁਰਜੀਤ ਸਿੰਘ ਮਾਨਸਾ ਕਲਾਂ, ਗੁਰਜੀਤਪਾਲ ਸਿੰਘ ਗਿੰਨੀ, ਸੁਖਦੇਵ ਸਿੰਘ ਮਾਈਸਰਖਾਨਾ ਸਰਕਲ ਪ੍ਰਧਾਨ, ਜਗਸੀਰ ਸ਼ਰਮਾ ਕੋਟਲੀ, ਜਥੇਦਾਰ ਸਾਧੂ ਸਿੰਘ, ਮਨਦੀਪ ਸਿੰਘ ਚਨਾਰਥਲ, ਸੰਦੀਪ ਸਿੰਘ ਬਾਠ, ਰਾਜਦੀਪ ਸਿੰਘ ਕਾਲਾ, ਜਰਨੈਲ ਸਿੰਘ ਪੱਪੀ, ਕਿ੍ਸ਼ਨ ਸਿੰਘ ਗਹਿਰੀ, ਨਵਦੀਪ ਸਿੰਘ ਸਵੈਚ, ਨਵਦੀਪ ਸਿੰਘ ਭਾਈ ਬਖਤੌਰ, ਰੂਪ ਸਿੰਘ ਘਸੋਖਾਨਾ, ਮੰਦਰ ਸਿੰਘ ਮੌੜ ਖੁਰਦ, ਮੱਖਣ ਸਿੰਘ ਮੌੜ ਖੁਰਦ, ਚਰਨਜੀਤ ਸਿੰਘ ਭਾਈ ਬਖਤੌਰ, ਸਤਨਾਮ ਸਿੰਘ ਯਾਤਰੀ, ਗੁਰਜੰਟ ਸਿੰਘ ਯਾਤਰੀ, ਜੋਗਿੰਦਰ ਸਿੰਘ ਜੋਧਪੁਰ, ਗੁਰਲਾਭ ਸਿੰਘ ਜੋੋਧਪੁਰ, ਸੁਰਿੰਦਰ ਸਿੰਘ ਜੋਧਪੁਰ, ਉੱਦਮ ਸਿੰਘ ਕੁੱਤੀਵਾਲ, ਹਰਜਿੰਦਰ ਸਿੰਘ ਕੱਪੀ, ਕੁਲਦੀਪ ਸਿੰਘ ਟਾਹਲਾ ਸਾਹਿਬ, ਦਰਸ਼ਨ ਸਿੰਘ ਰਾਮਣਵਾਸ, ਮਨਦੀਪ ਸਿੰਘ ਬਾਬੇਕਾ, ਗੋਰਾ ਸਿੰਘ ਰਾਮਗੜ੍ਹ ਭੂੰਦੜ, ਸੁਖਵੀਰ ਸਿੰਘ ਭੂੰਦੜ, ਹੈਪੀ ਜੈਦ, ਅਵਤਾਰ ਸਿੰਘ ਮਾਈਸਰਖਾਨਾ,
ਪਿਛਲੀ ਖ਼ਬਰ ਸਰਦਾਰਨੀ ਸੁਰਿੰਦਰਪਾਲ ਕੌਰ ਢਿੱਲੋਂ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਇੰਦਰ ਸੂਦ ਨੂੰ ਮਹਾਰਾਜ ਅਗਰਸੈਨ ਦੀ ਤਸਵੀਰ ਭੇਟ ਕਰ ਕੇ ਸਨਮਾਨਿਤ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।