29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮੰਡਲ ਭਗਤਾ ਭਾਈਕਾ ਵਿਖੇ ਪਾਵਰ ਕਾਮ ਦੇ ਮੁਲਾਜ਼ਮਾਂਾ ਅਤੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਗਟ

ਅਜੀਤ ਡੈਸਕ 18-02-2026
ਭਗਤਾ ਭਾਈਕਾ, 17 ਫਰਵਰੀ (ਸੁਖਪਾਲ ਸਿੰਘ ਸੋਨੀ)-ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਲੜੀਵਾਰ ਚੱਲ ਰਹੇ ਸੰਘਰਸ਼ ਤਹਿਤ ਸਬ ਡਵੀਜ਼ਨ ਅਤੇ ਡਵੀਜ਼ਨ ਪੱਧਰ 'ਤੇ ਸਮੁੱਚੇ ਪੰਜਾਬ ਅੰਦਰ ਅਰਥੀ ਫੂਕ ਰੈਲੀਆਂ ਕੀਤੀਆਂ ਗਈਆਂ, ਜਿਸ ਤਹਿਤ ਮੰਡਲ ਭਗਤਾ ਭਾਈਕਾ ਵਿਖੇ ਪਾਵਰ ਕਾਮ ਦੇ ਮੁਲਾਜ਼ਮਾਂ ਵਲੋਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਵੀ ਰੋਸ ਪ੍ਰਗਟਾਇਆ ਗਿਆ | ਇਸ ਮੌਕੇ ਬੀਕੇਯੂ ਉਗਰਾਹਾਂ ਦੇ ਕਿਸਾਨ ਆਗੂ ਰਣਧੀਰ ਸਿੰਘ ਮਲੂਕਾ, ਜਸਬੀਰ ਸਿੰਘ ਜਰਨਲ ਸਕੱਤਰ ਟੀਐਸਯੂ, ਪੈਨਸ਼ਨਰ ਐਸੋਸੀਏਸ਼ਨ ਮੰਡਲ ਭਗਤਾ ਭਾਈਕਾ, ਬਿੰਦਰ ਸਿੰਘ ਸੂਬਾਈ ਆਗੂ ਪੀਐਸਸੀਬੀ ਇੰਪਲਾਈਜ਼ ਫੈਡਰੇਸ਼ਨ, ਸਰਕਲ ਆਗੂ ਜਸਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਾਵਰਕੌਮ ਦੀਆਂ ਬਹੁਮੁੱਲੀਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਵੇਚ ਕੇ ਪਾਵਰ ਕੌਮ ਨੂੰ ਨਿੱਜੀ ਹੱਥਾਂ ਵਿਚ ਦੇਣ ਦੀਆਂ ਤਿਆਰੀਆਂ ਆਰੰਭ ਕਰ ਚੁੱਕੀ ਹੈ | ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਜਾਂ ਉਨ੍ਹਾਂ ਦੇ ਹੱਲ ਲਈ ਸੰਜੀਦਾ ਨਹੀਂ ਹੈ ਅਤੇ ਲਗਾਤਾਰ ਮੁਲਾਜ਼ਮਾਂ ਨੂੰ ਗੱਲਬਾਤ ਕਰਨ ਜਾਂ ਕੋਈ ਮੀਟਿੰਗ ਦੇਣ ਤੋਂ ਵੀ ਭੱਜ ਰਹੀ ਹੈ | ਸਮੁੱਚਾ ਮੁਲਾਜ਼ਮ ਵਰਗ ਅੱਜ ਸੜਕਾਂ 'ਤੇ ਪੰਜਾਬ ਸਰਕਾਰ ਦੇ ਵਿਰੁੱਧ ਸੰਘਰਸ਼ ਦੇ ਰਾਹ ਪੈ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਸਮੁੱਚੇ ਮੁਲਾਜ਼ਮ ਵਰਗ ਨੂੰ ਲਾਮਬੰਦ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਸਮੇਂ ਕੁਲਵਿੰਦਰ ਸਿੰਘ ਸਕੱਤਰ ਟੀ ਐਸ ਯੂ ਭਗਤਾ ਭਾਈ, ਮਹਿੰਦਰ ਪਾਲ ਸਿੰਘ ਸਕੱਤਰ ਇੰਪਲਾਈਜ਼ ਫੈਡਰੇਸ਼ਨ ਭਗਤਾ ਭਾਈ, ਰਣਜੀਤ ਸਿੰਘ ਖਾਲਸਾ ਕੋਠਾ ਗੁਰੂ, ਲਖਬੀਰ ਸਿੰਘ ਬੰਗਾ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ ਭਗਤਾ ਭਾਈ ਹਾਜ਼ਰ ਸਨ |
ਪਿਛਲੀ ਖ਼ਬਰ ਮਾਨਸਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੇ ਨਵੀਨੀਕਰਨ ਦੀ ਮੰਗ ਅਗਲੀ ਖ਼ਬਰ ਸਰਦਾਰਨੀ ਸੁਰਿੰਦਰਪਾਲ ਕੌਰ ਢਿੱਲੋਂ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।