19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪਿੰਡ ਜਿਉਂਦ ਵਿਖੇ ਸਰਕਾਰ ਦੀ ਸ਼ਹਿ ਉੱਪਰ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਅੱਤਿਆਚਾਰ ਦੀ ਨਿਖੇਧੀ <br/>

ਅਜੀਤ ਡੈਸਕ 19-02-2026

ਰਾਮਪੁਰਾ ਫੂਲ, 18 ਫਰਵਰੀ (ਸ਼ਰਮਾ): ਲੋਕਤੰਤਰਿਕ ਕਦਰਾਂ ਨੂੰ ਤਾਰ ਤਾਰ ਕਰ ਰਹੀ ਸਰਕਾਰੀ ਸ਼ਹਿ ਪ੍ਰਾਪਤ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਨੇੜਲੇ ਪਿੰਡ ਜਿਉਂਦ ਵਿਖੇ ਘਰਾਂ 'ਚ ਵੜ ਕੀਤੇ ਗਏ ਅੱਤਿਆਚਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆ ਭਾਕਿਯੂ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਇੱਕ ਵਾਰ ਫਿਰ ਤੋਂ ਉਸ ਸਮੇਂ ਨੰਗਾ ਹੋਇਆ, ਜਦੋਂ ਸਰਕਾਰ ਵਲੋਂ ਇੱਕ ਪਾਸੇ ਤਾਂ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਤੇ ਦੂਸਰੇ ਪਾਸੇ ਪੁਲਿਸ ਪ੍ਰਸ਼ਾਸਨ ਨੂੰ ਪਿੰਡ ਜਿਉਂਦ ਵਿਖੇ ਉਸੇ ਤਰ੍ਹਾਂ ਘਰਾਂ ਵਿਚ ਭੇਜ ਕੇ ਲੋਕਾਂ ਉੱਪਰ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗ਼ ਕੇ ਜ਼ੁਲਮ ਕੀਤਾ ਗਿਆ | ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਧਰਨਿਆਂ ਵਿਚੋਂ ਨਿਕਲੀ ਹੋਈ ਪਾਰਟੀ ਸ਼ਾਇਦ ਇਸ ਗੱਲ ਨੂੰ ਭੁੱਲ ਚੁੱਕੀ ਹੈ ਕਿ ਲੋਕਤੰਤਰ ਵਿਚ ਲੋਕ ਵੱਡੇ ਹੁੰਦੇ ਹਨ ਨਾ ਕਿ ਸਰਕਾਰਾਂ, ਇਹ ਲੋਕਾਂ ਵਲੋਂ ਹੀ ਉਨ੍ਹਾਂ ਨੂੰ ਰਾਜ ਸੱਤਾ ਦਿੱਤੀ ਗਈ ਹੈ ਇਸ ਲਈ ਸਰਕਾਰ ਇਹ ਨਾ ਭੁੱਲੇ ਕਿ ਉਹ ਆਪਣੇ ਹੱਕਾਂ ਲਈ ਲੜਨ ਵਾਲੇ ਲੋਕਾਂ ਨੂੰ ਡਾਂਗ ਅਤੇ ਪੁਲਿਸ ਪ੍ਰਸ਼ਾਸਨ ਦੇ ਜ਼ੋਰ ਨਾਲ ਦਬਾਅ ਨਹੀਂ ਸਕਦੀ | ਉਨ੍ਹਾਂ ਸਰਕਾਰ ਵਲੋਂ ਅੱਜ ਕੀਤੇ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆ ਕਿਹਾ ਕਿ ਸਰਕਾਰ ਤੁਰੰਤ ਗਿ੍ਫ਼ਤਾਰ ਕੀਤੇ ਅੰਦੋਲਨਕਾਰੀ ਕਿਸਾਨਾਂ ਨੂੰ ਰਿਹਾਅ ਕਰੇ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕਿਸਾਨਾਂ 'ਤੇ ਢਾਹੇ ਗਏ ਪੁਲਿਸ ਜਬਰ ਦੀ ਨਿੰਦਾ ਅਗਲੀ ਖ਼ਬਰ ਵਿਧਾਇਕ ਸਿੱਧੂ ਨੇ ਹਲਕਾ ਰਾਮਪੁਰਾ ਫੂਲ ਵਿਚ ਵੱਖ-ਵੱਖ ਸੜਕਾਂ ਦੇ ਨੀਂਹ ਪੱਥਰ ਰੱਖੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।