ਤਲਵੰਡੀ ਸਾਬੋ, 18 ਫਰਵਰੀ (ਰਣਜੀਤ ਸਿੰਘ ਰਾਜੂ)- ਜਿਲ੍ਹਾ ਬਠਿੰਡਾ ਦੇ ਪਿੰਡ ਖਿਆਲੀਵਾਲਾ ਵਿਖੇ ਅੰਮਿ੍ਤਧਾਰੀ ਵਿਅਕਤੀ ਅਤੇ ਕਥਾਵਾਚਕ ਨਾਲ ਪਿੰਡ ਦੇ ਹੀ ਤਿੰਨ ਵਿਅਕਤੀਆਂ ਵਲੋਂ ਕੁੱਟਮਾਰ ਕਰਦਿਆਂ ਉਸ ਦੀ ਦਸਤਾਰ ਉਤਾਰ ਦੇਣ ਅਤੇ ਕੇਸ ਕਤਲ ਕਰ ਦੇਣ ਦੀ ਘਟਨਾ ਨੂੰ ਅਤਿ ਮੰਦਭਾਗਾ ਦੱਸਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨÏਲਾ ਨੇ ਜ਼ੋਰਦਾਰ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਮੰਗੀ ਹੈ¢ ਅੱਜ ਇੱਥੋਂ ਪ੍ਰੈੱਸ ਨੂੰ ਜਾਰੀ ਬਿਆਨ 'ਚ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਕਥਾਵਾਚਕ ਭਾਈ ਰਘਵੀਰ ਸਿੰਘ ਨਾਲ ਕੁੱਟਮਾਰ ਦਾ ਮਾਮਲਾ ਧਿਆਨ ਚ ਆਉਂਦਿਆਂ ਹੀ ਉਨ੍ਹਾਂ ਨੇ ਧਰਮ ਪ੍ਰਚਾਰ ਕਮੇਟੀ ਦੇ ਸਬ ਦਫਤਰ ਦਮਦਮਾ ਸਾਹਿਬ ਰਾਹੀਂ ਪੜਤਾਲ ਕਰਵਾਈ ਤਾਂ ਪੜਤਾਲੀਆ ਕਮੇਟੀ ਦੀ ਰਿਪੋਰਟ ਮੁਤਾਬਿਕ ਭਾਈ ਰਘਵੀਰ ਸਿੰਘ ਵਲੋਂ ਕੀਤੀ ਜਾਂਦੀ ਕਥਾ ਵੀਚਾਰ ਕਰਕੇ ਪਿੰਡ ਦੇ ਕੁਝ ਵਿਅਕਤੀ ਉਨ੍ਹਾਂ ਨਾਲ ਰੰਜਿਸ਼ ਰੱਖਦੇ ਸਨ ਜਿਸਦੇ ਚਲਦਿਆਂ ਉਨ੍ਹਾਂ ਨੇ ਭਾਈ ਰਘਵੀਰ ਸਿੰਘ ਦੀ ਕੁੱਟਮਾਰ ਕਰਦਿਆਂ ਕੈਂਚੀ ਨਾਲ ਕੇਸ ਕਤਲ ਕਰ ਦਿੱਤੇ ਤੇ ਹੋਰਨਾਂ ਕਕਾਰਾਂ ਦੀ ਬੇਅਦਬੀ ਕੀਤੀ¢ ਸਿੰਘ ਸਾਹਿਬ ਨੇ ਕਿਹਾ ਕਿ ਅਜਿਹੀ ਘਿਣਾਉਣੀ ਘਟਨਾ ਬਰਦਾਸ਼ਤ ਯੋਗ ਨਹੀਂ ਹੈ ਇਸ ਕਰਕੇ ਅਸੀਂ ਪੀੜਿਤ ਸਿੰਘ ਦੇ ਨਾਲ ਖੜੇ ਹਾਂ ਤੇ ਉਸ ਨੂੰ ਇਨਸਾਫ਼ ਦਵਾਉਣ ਲਈ ਹਰ ਸੰਭਵ ਯਤਨ ਕਰਾਂਗੇ¢ ਸਿੰਘ ਸਾਹਿਬ ਨੇ ਇਸ ਮੌਕੇ ਜਿੱਥੇ ਪੰਜਾਬ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਉਠਾਵੇ ਓਥੇ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਕਿਹਾ ਕਿ ਉਕਤ ਸਿੰਘ ਦੀ ਕੁੱਟਮਾਰ ਅਤੇ ਕੇਸ ਕਤਲ ਕਰਨ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਦੀ ਜਲਦ ਗਿ੍ਫਤਾਰੀ ਅਤੇ ਉਨ੍ਹਾਂ ਨੂੰ ਢੁਕਵੀਂ ਸਜ਼ਾ ਯਕੀਨੀ ਬਣਾਈ ਜਾਵੇ ਤਾਂਕਿ ਅੱਗੇ ਤੋਂ ਕੋਈ ਅਜਿਹੀ ਘਟਨਾ ਨੂੰ ਅੰਜਾਮ ਦੇਣ ਬਾਰੇ ਸੋਚ ਵੀ ਨਾ ਸਕੇ¢