19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਵੱਖ-ਵੱਖ ਥਾਵਾਂ 'ਤੋਂ 7 ਵਿਅਕਤੀ ਕਾਬੂ-21 ਗ੍ਰਾਮ ਹੈਰੋਇਨ ਬਰਾਮਦ

ਅਜੀਤ ਡੈਸਕ 19-02-2026
ਬਠਿੰਡਾ, 18 ਫਰਵਰੀ (ਵੀਰਪਾਲ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 21 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ | ਪਹਿਲੇ ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਗੁਰਜੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਪੁਲਿਸ ਪਾਰਟੀ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਜਨਤਾ ਨਗਰ ਬਠਿੰਡਾ ਤੋਂ 4 ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਵਲੋਂ ਕੀਤੀ ਗਈ ਪੁੱਛਗਿੱਛ 'ਤੇ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਕਮਲਦੀਪ ਗੁਪਤਾ ਵਾਸੀ ਅਗਰਵਾਲ ਕਲੋਨੀ ਬਠਿੰਡਾ, ਸਮਸ਼ੇਰ ਸਿੰਘ ਵਾਸੀ ਸਿਵੀਆਂ ਰੋਡ, ਬਠਿੰਡਾ, ਰੌਬਿਨ ਵਾਸੀ ਅਮਰੀਕ ਸਿੰਘ ਰੋਡ ਬਠਿੰਡਾ, ਆਸ਼ੂ ਵਾਸੀ ਪ੍ਰਤਾਪ ਨਗਰ ਬਠਿੰਡਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਸਤਪਾਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱ ਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਮਲੋਟ ਰੋਡ ਤੋਂ ਬਲਤੇਜ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਵਾਸੀ ਬੀੜ ਤਲਾਬ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਜਿਨ੍ਹਾਂ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਗੋਨਿਆਣਾ ਸਬ-ਤਹਿਸੀਲ ਤੋਂ ਦਿਨ-ਦਿਹਾੜੇ ਕਾਰ ਚੋਰੀ ਅਗਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਫ਼ਤ ਮੈਡੀਕਲ ਹੈਲਥ ਜਾਂਚ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸੰਬੰਧੀ ਕੈਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।