19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਰਦੂਲਗੜ੍ਹ ਇਲਾਕੇ 'ਚ ਦੜਾ ਸੱਟਾ ਜ਼ੋਰਾਂ 'ਤੇ

ਅਜੀਤ ਡੈਸਕ 19-02-2026
ਸਰਦੂਲਗੜ੍ਹ, 18 ਫਰਵਰੀ (ਜੀ.ਐਮ. ਅਰੋੜਾ)- ਸਥਾਨਕ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ 'ਚ ਦੜੇ ਸੱਟੇ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈੈ | ਦੱਸਣਯੋਗ ਹੈ ਕਿ ਦੜਾ ਸੱਟਾ ਕਾਰੋਬਾਰ ਕਰਨ ਵਾਲਿਆਂ ਨੂੰ ਕੋਈ ਡਰ ਨਹੀਂ, ਜਿਸ ਕਾਰਨ ਉਹ ਸ਼ਰੇਆਮ ਆਪਣੀਆਂ ਦੁਕਾਨਾਂ 'ਤੇ ਬੈਠ ਕੇ ਇਹ ਕਾਰੋਬਾਰ ਕਰ ਰਹੇ ਹਨ ਅਤੇ ਲੋਕ ਅਮੀਰ ਹੋਣ ਦੇ ਚੱਕਰਾਂ 'ਚ ਆਪਣੀ ਖ਼ੂਨ ਪਸੀਨੇ ਦੀ ਕਮਾਈ ਲੁਟਾਈ ਜਾ ਰਹੇ ਹਨ | ਇਸ ਤੋਂ ਇਲਾਵਾ ਸ਼ਹਿਰ ਦੀਆਂ ਕਈ ਥਾਵਾਂ 'ਤੇ ਤਾਸ਼ ਦੇ ਪੱਤਿਆਂ ਰਾਹੀਂ ਜੂਆ ਵੀ ਖੇਡਿਆ ਜਾ ਰਿਹਾ ਹੈ ਪਰ ਪੁਲਿਸ ਵਿਭਾਗ ਵਲੋਂ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਲੋਕਾਂ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਦੜੇ ਸੱਟੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ |

ਪਿਛਲੀ ਖ਼ਬਰ 5.50 ਗ੍ਰਾਮ ਚਿੱਟੇ ਸਮੇਤ ਤਿੰਨ ਨਸ਼ਾ ਤਸਕਰ ਕਾਬੂ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਜਬਰੀ ਆਵਾਜ਼ ਦਬਾਉਣ ਦੇ ਖ਼ਿਲਾਫ਼ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਰੋਸ ਜਤਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।