09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬੀ.ਐਫ.ਜੀ.ਆਈ. ਵਿਖੇ 'ਸਾਈਬਰ ਅਪਰਾਧ' ਵਿਰੁੱਧ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 21-02-2026
ਬਠਿੰਡਾ, 20 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਵੱਲੋਂ ਆਪਣੇ ਸੈਂਟਰ ਫਾਰ ਸਟੂਡੈਂਟ ਵੈਲਫੇਅਰ ਰਾਹੀਂ 'ਸਾਈਬਰ ਅਪਰਾਧ' ਵਿਰੁੱਧ ਜਾਗਰੂਕਤਾ ਸੈਮੀਨਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੈਮੀਨਾਰ ਵਿਚ ਬਲਜਿੰਦਰ ਕੌਰ ਮਾਨ, ਪੀ.ਸੀ.ਐਸ. (ਸਿਵਲ ਜੱਜ ਸੀਨੀਅਰ ਡਿਵੀਜ਼ਨ-ਕਮ-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੇ ਸਕੱਤਰ, ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ), ਐਸ.ਐਚ.ਓ. ਇੰਸਪੈਕਟਰ ਬਲਵਿੰਦਰ ਸਿੰਘ (ਪੁਲਿਸ ਸਟੇਸ਼ਨ, ਸਾਈਬਰ ਕ੍ਰਾਈਮ ਬਠਿੰਡਾ) ਅਤੇ ਹੈੱਡ ਕਾਂਸਟੇਬਲ ਗਗਨਦੀਪ ਸਿੰਘ (ਪੁਲਿਸ ਸਟੇਸ਼ਨ, ਸਾਈਬਰ ਕ੍ਰਾਈਮ ਬਠਿੰਡਾ) ਨੇ ਸ਼ਿਰਕਤ ਕੀਤੀ | ਸੰਸਥਾ ਦੇ ਡਿਪਟੀ ਡਾਇਰੈਕਟਰ (ਸੁਵਿਧਾਵਾਂ) ਹਰਪਾਲ ਸਿੰਘ ਅਤੇ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਸਭਨਾਂ ਦਾ ਨਿੱਘਾ ਸਵਾਗਤ ਕੀਤਾ | ਸੈਮੀਨਾਰ ਦੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਬੁਲਾਰੇ ਬਲਜਿੰਦਰ ਕੌਰ ਮਾਨ ਪੀ.ਸੀ.ਐਸ., ਸਿਵਲ ਜੱਜ ਸਨ | ਉਨ੍ਹਾਂ ਨੇ ਸਾਈਬਰ ਕਾਨੂੰਨਾਂ, ਆਨਲਾਈਨ ਸੁਰੱਖਿਆ ਅਤੇ ਸਾਈਬਰ ਅਪਰਾਧਾਂ ਵਿਰੁੱਧ ਚੁੱਕੇ ਜਾ ਸਕਣ ਵਾਲੇ ਕਾਨੂੰਨੀ ਕਦਮਾਂ ਬਾਰੇ ਕੀਮਤੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ 'ਤੇ ਐਸ. ਐਚ. ਓ. ਇੰਸਪੈਕਟਰ ਬਲਵਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਗਗਨਦੀਪ ਸਿੰਘ ਨੇ ਵੱਖ-ਵੱਖ ਕਿਸਮਾਂ ਦੇ ਸਾਈਬਰ ਅਪਰਾਧਾਂ ਜਿਵੇਂਕਿ ਆਨਲਾਈਨ ਧੋਖਾਧੜੀ, ਹੈਕਿੰਗ, ਪਛਾਣ ਚੋਰੀ ਅਤੇ ਸਾਈਬਰ ਧੱਕੇਸ਼ਾਹੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਅਤੇ ਆਪਣੀ ਨਿੱਜੀ ਜਾਣਕਾਰੀ ਨੂੰ ਆਨਲਾਈਨ ਸੁਰੱਖਿਅਤ ਰੱਖਣ ਬਾਰੇ ਵੀ ਮਾਰਗ ਦਰਸ਼ਨ ਦਿੱਤਾ | ਅੰਤ ਵਿਚ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ. ਡੀ. ਸ਼ਰਮਾ ਨੇ ਸਾਰੇ ਮਹਿਮਾਨਾਂ, ਪਤਵੰਤਿਆਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ 'ਚਿੱਟੇ' ਨਾਲ ਸ਼ੇਖਪੁਰਾ ਦੇ ਨੌਜਵਾਨ ਦੀ ਮੌਤ ਅਗਲੀ ਖ਼ਬਰ ਕੈਨੇਡੀਅਨ ਵਿਗਿਆਨੀਆਂ ਦੇ ਵਫ਼ਦ ਵਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।