23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, 19 ਪਰਿਵਾਰਾਂ ਨੇ 'ਆਪ' ਨੂੰ ਕਿਹਾ ਅਲਵਿਦਾ

ਅਜੀਤ ਡੈਸਕ 22-02-2026
ਭਾਈਰੂਪਾ/ਭਗਤਾ ਭਾਈਕਾ, 21 ਫਰਵਰੀ (ਵਰਿੰਦਰ ਲੱਕੀ, ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਰਾਮਪੁਰਾ ਫੂਲ ਵਿਚ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਸਲਾਬਤਪੁਰਾ ਤੋਂ 19 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਪਿੰਡ ਵਾਸੀ ਹਰਜੀਤ ਸਿੰਘ ਬੱਬੂ ਮੈਂਬਰ, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਕੇਵਲ ਸਿੰਘ ਫੌਜੀ, ਹਰਜਿੰਦਰ ਸਿੰਘ ਕਾਕਾ, ਬੱਬੂ ਸਿੰਘ, ਆਮਰ ਸਿੰਘ, ਜੋਧਾ ਸਿੰਘ, ਕਿਰਨਦੀਪ ਕੌਰ, ਸੁਖਪ੍ਰੀਤ ਕੌਰ, ਪਰਮਿੰਦਰ ਕੌਰ, ਸੁਖਜੀਤ ਕੌਰ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | ਹਜ਼ਾਰਾਂ ਦੀ ਗਿਣਤੀ ਵਿਚ ਲੋਕ ਆਪ ਮੁਹਾਰੇ ਇਨ੍ਹਾਂ ਰੈਲੀਆਂ ਵਿਚ ਸ਼ਾਮਲ ਹੋ ਰਹੇ ਹਨ, ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਗੇ | ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਕਸਬਾ ਭਾਈਰੂਪਾ ਦੀ ਅਨਾਜ ਮੰਡੀ ਵਿਚ 28 ਫਰਵਰੀ ਨੂੰ ਪੰਜਾਬ ਬਚਾਓ ਰੈਲੀ ਵਿਚ ਕੀਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਇਸ ਰੈਲੀ ਵਿਚ ਹੁੰਮ ਹੁੰਮਾਕੇ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ: ਸੁਖਦੀਪ ਸਿੰਘ ਸਿੱਪੀ, ਮਨਜੀਤ ਸਿੰਘ ਧੁੰਨਾਂ, ਜੀਤ ਸਿੰਘ ਸਾਬਕਾ ਸਰਪੰਚ, ਨਛੱਤਰ ਸਿੰਘ ਖਾਲਸਾ, ਸਰਬਜੀਤ ਸਿੰਘ ਕਾਂਗੜ, ਬਲੌਰ ਸਿੰਘ ਕਾਂਗੜ, ਮਨਜੀਤ ਸਿੰਘ ਰਾਜਗੜ੍ਹ, ਵਿਸਾਖਾ ਸਿੰਘ, ਹਰਦੀਪ ਸਿੰਘ, ਲਖਵੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਵਰਕਰ ਸਾਹਿਬਾਨ ਹਾਜ਼ਰ ਰਹੇ |
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ 'ਚ ਦੋ ਰੋਜ਼ਾ ਸਪੋਰਟਸ ਮੀਟ ਸਮਾਪਤ ਅਗਲੀ ਖ਼ਬਰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਕੋਟਸ਼ਮੀਰ ਤੇ ਕੋਟਫੱਤਾ ਸਰਕਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜੇਤੂ ਉਮੀਦਵਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।