23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਬੀ.ਕੇ.ਯੂ ਸਿੱਧੂਪੁਰ ਨੇ ਮੁਕਤ ਵਪਾਰ ਸਮਝੌਤੇ ਨੂੰ ਦੇਸ਼ ਅਤੇ ਕਿਸਾਨ ਵਿਰੋਧੀ ਕਿਹਾ <br/>

ਅਜੀਤ ਡੈਸਕ 22-02-2026
ਚਾਉਕੇ, 21 ਫਰਵਰੀ (ਮਨਜੀਤ ਸਿੰਘ ਘੜੈਲੀ)- ਦੋ ਸਾਲ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ੁੱਭਕਰਨ ਸਿੰਘ ਬੱਲ੍ਹੋ ਦਾ ਦੂਜਾ ਸੂਬਾ ਪੱਧਰੀ ਸ਼ਹੀਦੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਬੱਲ੍ਹੋ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿਚ ਹਜ਼ਾਰਾਂ ਕਿਸਾਨਾਂ ਨੇ ਪੁੱਜ ਕੇ ਜਿੱਥੇ ਸ਼ਰਧਾਂਜਲੀ ਦਿੱਤੀ, ਉੱਥੇ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਮੁਕਤ ਵਪਾਰ ਸਮਝੌਤੇ ਦੀ ਜ਼ੋਰਦਾਰ ਆਲੋਚਨਾ ਕੀਤੀ ਅਤੇ ਸਪੱਸ਼ਟ ਆਖਿਆ ਕਿ ਇਹ ਸਮਝੌਤਾ ਸਮੁੱਚੇ ਦੇਸ਼ ਅਤੇ ਕਿਸਾਨ ਵਿਰੋਧੀ ਹੈ | ਜਥੇਬੰਦੀ ਨੇ ਦੱਸਿਆ ਕਿ ਸਮਝੌਤੇ ਦੇ ਮਾਰੂ ਅਸਰਾਂ ਤੋਂ ਜਾਣੂੰ ਕਰਵਾਉਣ ਲਈ ਪੰਜਾਬ ਸਮੇਤ ਦੇਸ਼ ਅੰਦਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਇਸ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏ ਅਤੇ ਹਜੂਰੀ ਕੀਰਤਨੀਏ ਬਲਦੇਵ ਸਿੰਘ ਵਡਾਲਾ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਰਸਭਿੰਨਾ ਕੀਰਤਨ ਵੀ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦਾ ਇਕੱਠ ਸ਼ੁੱਭਕਰਨ ਸਿੰਘ ਬੱਲ੍ਹੋ ਨੂੰ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਕੇਂਦਰ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਤੇ ਕੀਤੇ ਗਏ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਕੀਤਾ ਗਿਆ ਹੈ | ਜਥੇਬੰਦੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸ਼ੰਭੂ ਖਨੌਰੀ ਮੋਰਚੇ ਦੌਰਾਨ ਕਿਸਾਨਾਂ ਦੇ ਲੁੱਟੇ ਗਏ ਸਮਾਨ ਦੇ ਨੁਕਸਾਨ ਦੀ ਤੁਰੰਤ ਭਰਪਾਈ ਕਰੇ ਅਤੇ ਪੰਜਾਬ ਸਰਕਾਰ ਸ਼ਹੀਦ ਸ਼ੱੁਭਕਰਨ ਸਿੰਘ ਦੇ ਘਰ ਤੱਕ ਪੱਕੀ ਸੜਕ ਅਤੇ ਸ਼ਹੀਦ ਦੇ ਨਾਮ ਉੱਪਰ ਪਿੰਡ ਦੇ ਸਕੂਲ ਨੂੰ ਅਪਗਰੇਡ ਕਰਨ ਦੇ ਵਾਅਦੇ ਸਮੇਤ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਪੂਰਾ ਕਰੇ | ਸ਼ਰਧਾਂਜਲੀ ਸਮਾਗਮ 'ਚ ਸਤਨਾਮ ਸਿੰਘ ਬਹਿਰੂ, ਬਲਦੇਵ ਸਿੰਘ ਸਿਰਸਾ, ਸੁਖਦੇਵ ਸਿੰਘ ਭੋਜਰਾਜ, ਗੁਰਦਾਸ ਸਿੰਘ ਹਰਿਆਣਾ, ਬਲਦੇਵ ਸਿੰਘ ਸੰਦੋਹਾ, ਇੰਦਰਜੀਤ ਸਿੰਘ ਘਣੀਆ, ਬਲਦੇਵ ਸਿੰਘ ਵਡਾਲਾ, ਸ਼ਿੰਗਾਰਾ ਸਿੰਘ ਬੀ.ਕੇ.ਯੂ ਲੱਖੋਵਾਲ ਸਮੇਤ ਹੋਰ ਧਾਰਮਿਕ, ਸਮਾਜ ਸੇਵੀ ਅਤੇ ਕਿਸਾਨ ਆਗੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਮਾਤ-ਭਾਸ਼ਾ ਦਿਵਸ ਸੰਬੰਧੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪੁਸਤਕ ਮੇਲੇ ਨੇ ਲੋਕਾਂ ਦਾ ਧਿਆਨ ਖਿੱਚਿਆ, ਪਹਿਲੇ ਦਿਨ ਮਿਲਿਆ ਭਰਵਾਂ ਹੁੰਗਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।