10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ- 2 ਹੋਰ ਮੋਟਰਸਾਈਕਲ ਕੀਤੇ ਬਰਾਮਦ

ਅਜੀਤ ਡੈਸਕ 23-02-2026

ਸੰਗਤ ਮੰਡੀ, 22 ਫਰਵਰੀ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਚੋਰੀ ਦੇ 3 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ¢ ਇਸ ਸਬੰਧੀ ਥਾਣਾ ਸੰਗਤ ਦੇ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਚÏਕੀ ਪਥਰਾਲਾ ਦੀ ਪੁਲਿਸ ਪਾਰਟੀ ਵੱਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਦੇ ਬੱਸ ਅੱਡੇ 'ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ¢ ਡੱਬਵਾਲੀ ਸਾਈਡ ਤੋਂ ਆ ਰਹੇ ਇਕ ਬਿਨ੍ਹਾਂ ਨੰਬਰੀ ਮੋਟਰ-ਸਾਈਕਲ ਸਵਾਰ ਨੌਜਵਾਨ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਕਤ ਨੌਜਵਾਨ ਪੁਲਿਸ ਕੋਲ ਮੋਟਰ-ਸਾਈਕਲ ਦੇ ਕਾਗ਼ਜ਼ਾਤ ਨਾ ਹੋਣ ਦਾ ਬਹਾਨਾ ਬਣਾ ਕੇ ਬਚਾਅ ਕਰਨ ਦੀ ਕੋਸ਼ਿਸ਼ ਕਰਨ ਲੱਗਾ ਸ਼ੱਕ ਪੈਣ ਤੇ ਪੁਲਿਸ ਵਲੋਂ ਸਖ਼ਤੀ ਨਾਲ ਕੀਤੀ ਗਈ ਜਾਂਚ ਪੜਤਾਲ ਦੌਰਾਨ ਉਸ ਨੇ ਮੰਨਿਆ ਕਿ ਇਹ ਮੋਟਰ-ਸਾਈਕਲ ਉਸ ਵਲੋਂ ਚੋਰੀ ਕੀਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਮੋਟਰ-ਸਾਈਕਲ ਸਮੇਤ ਕਾਬੂ ਕੀਤੇ ਗਏ ਨÏਜਵਾਨ ਦੀ ਪਛਾਣ ਮਨੋਜ ਕੁਮਾਰ ਉਰਫ਼ ਮੋਨੂੰ ਪੁੱਤਰ ਸੁਸ਼ੀਲ ਕੁਮਾਰ ਵਾਸੀ ਵਾਰਡ ਨੰਬਰ 6 ਕਬੀਰ ਬਸਤੀ ਮੰਡੀ ਡੱਬਵਾਲੀ (ਹਰਿਆਣਾ) ਜ਼ਿਲ੍ਹਾ ਸਿਰਸਾ ਦੇ ਤੌਰ 'ਤੇ ਹੋਈ ਹੈ¢ ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਚੋਰੀ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਹੋਰ ਪੁੱਛਗਿੱਛ ਲਈ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ¢ ਰਿਮਾਂਡ ਦÏਰਾਨ ਜਿਸ ਕੋਲੋਂ 2 ਹੋਰ ਚੋਰੀ ਕੀਤੇ ਗਏ ਮੋਟਰ-ਸਾਈਕਲ ਬਰਾਮਦ ਕੀਤੇ ਗਏ ਹਨ ਜੋ ਉਸ ਨੇ ਬਠਿੰਡਾ ਸ਼ਹਿਰ 'ਚੋਂ ਚੋਰੀ ਕੀਤੇ ਸਨ¢

ਪਿਛਲੀ ਖ਼ਬਰ ਪੰਜਾਬ ਭਰ ਦੇ ਵਕੀਲਾਂ ਵਲੋਂ ਅੱਜ ਤੋਂ ਪੰਜ ਰੋਜ਼ਾ ਹੜਤਾਲ 'ਤੇ ਜਾਣ ਦਾ ਐਲਾਨ <br/> ਅਗਲੀ ਖ਼ਬਰ ਤਖ਼ਤ ਸਾਹਿਬ ਵਿਖੇ ਕਰਵਾਏ ਹਫ਼ਤਾਵਾਰੀ ਗੁਰਮਤਿ ਸਮਾਗਮ, 122 ਪ੍ਰਾਣੀ ਬਣੇ ਗੁਰੂ ਵਾਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।