11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਬਦਲਾਅ ਦੇ ਦਾਅਵਿਆਂ ਨਾਲ ਸੱਤਾ 'ਚ ਆਈ 'ਆਪ' ਸਰਕਾਰ ਪੰਜਾਬ ਨੂੰ ਬਰਬਾਦ ਕਰਨ 'ਤੇ ਲੱਗੀ ਹੋਈ ਹੈ- ਗੋਲਡੀ

ਅਜੀਤ ਡੈਸਕ 23-02-2026
ਸੰਗਤ ਮੰਡੀ, 22 ਫਰਵਰੀ (ਸੁਖਤੇਜ ਧਾਲੀਵਾਲ)- ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਸੁਪਨੇ ਦਿਖਾ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਬਰਬਾਦੀ ਦੇ ਕੰਢੇ 'ਤੇ ਲਿਆ ਖੜ੍ਹਾ ਕੀਤਾ ਹੈ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਹੇ¢ ਉਨ੍ਹਾਂ ਕਿਹਾ ਕਿ ਮÏਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਨੇ ਪੰਜਾਬ ਨੂੰ ਹੋਰਨਾਂ ਸੂਬਿਆਂ ਦੇ ਮੁਕਾਬਲੇ ਪਿੱਛੇ ਕਰ ਦਿੱਤਾ ਹੈ ਜਿਸ ਨਾਲ ਦੇਸ਼ ਦਾ ਮੋਹਰੀ ਸੂਬਾ ਹੋਰਨਾਂ ਸੂਬਿਆਂ ਦੇ ਮੁਕਾਬਲੇ ਪਛੜ ਕੇ 18 ਵੇਂ ਨੰਬਰ 'ਤੇ ਆ ਗਿਆ ਹੈ¢ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਬਣਾਉਣ ਦੇ ਸੁਪਨੇ ਦਿਖਾ ਰਿਹਾ ਹੈ ਜਦੋਂ ਕਿ ਪੰਜਾਬ ਅੰਦਰ ਨਸ਼ਿਆਂ ਦਾ ਕਹਿਰ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰ ਰਿਹਾ ਹੈ¢ ਅੱਜ ਮÏਜੂਦਾ ਸਰਕਾਰ ਤੋਂ ਆਮ ਲੋਕ ਨਿਰਾਸ਼ ਹਨ ਅਤੇ ਬਦਲਾਅ ਦੀ ਲੋੜ ਮਹਿਸੂਸ ਕਰਨ ਲੱਗੇ ਹਨ¢ ਉਨ੍ਹਾਂ ਕਿਹਾ ਕਿ ਜਦੋਂ ਵਿਕਾਸ ਦੀ ਗੱਲ ਹੁੰਦੀ ਹੈ ਤਾਂ ਅਕਾਲੀ ਸਰਕਾਰ ਦੌਰਾਨ ਕੀਤੇ ਗਏ ਕਾਰਜ ਅੱਜ ਵੀ ਲੋਕਾਂ ਦੀ ਜ਼ਬਾਨ 'ਤੇ ਆਪਣੀ ਗਵਾਹੀ ਦੇ ਰਹੇ ਹਨ¢ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਮਜਬੂਤ ਅਤੇ ਤਜਰਬੇਕਾਰ ਅਗਵਾਈ ਦੀ ਲੋੜ ਹੈ ਜੋ ਸੂਬੇ ਦੀ ਅਰਥ ਵਿਵਸਥਾ ਨੂੰ ਮੁੜ ਪਟੜੀ ਤੇ ਲਿਆ ਸਕੇ ਅਤੇ ਨੌਜਵਾਨਾਂ ਨੂੰ ਭਵਿੱਖ ਦੀ ਆਸ ਦੇ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਹਰ ਹਲਕੇ ਵਿਚ ਚਲਾਈ ਜਾ ਰਹੀ ਪੰਜਾਬ ਬਚਾਓ ਮੁਹਿੰਮ ਲੋਕਾਂ ਦੇ ਹੱਕਾਂ ਅਤੇ ਸੂਬੇ ਦੀ ਡੁੱਬ ਰਹੀ ਬੇੜੀ ਨੂੰ ਬਚਾਉਣ ਦੀ ਲੜਾਈ ਲੜੀ ਜਾ ਰਹੀ ਹੈ ਜਿਸ ਵਿਚ ਪੰਜਾਬ ਦੇ ਹਰ ਵਰਗ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ¢
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਵਿਚ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ- ਪਥਰਾਲਾ ਅਗਲੀ ਖ਼ਬਰ ਬਾਡੀ ਬਿਲਡਿੰਗ ਮੁਕਾਬਲੇ ਵਿਚ ਕੋਟਸ਼ਮੀਰ ਦੇ ਨੌਜਵਾਨ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।