11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੂਬਾ ਸਰਕਾਰ ਵਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ 'ਚ ਵੱਡੀਆਂ ਉਪਲਬਧੀਆਂ ਦਰਜ- ਡਾ. ਬਲਬੀਰ ਸਿੰਘ

ਅਜੀਤ ਡੈਸਕ 23-02-2026
ਬਠਿੰਡਾ, 22 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਮਹੱਤਵਪੂਰਨ ਉਪਲਬਧੀਆਂ ਦਰਜ ਕੀਤੀਆਂ ਗਈਆਂ ਹਨ¢ ਇਹ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ 78ਵੀਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਕਾਨਫ਼ਰੰਸ 'ਪਿਮਾਕਾਨ' ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੀਤਾ¢ ਸਿਹਤ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ¢ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੀ ਸੁਧਾਰ ਪ੍ਰਕਿਰਿਆ, ਆਧੁਨਿਕ ਉਪਕਰਨਾਂ ਦੀ ਉਪਲੱਬਧਤਾ ਅਤੇ ਡਾਕਟਰੀ ਸਟਾਫ਼ ਦੀ ਭਰਤੀ ਰਾਹੀਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ¢ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਨਾਗਰਿਕ ਤੱਕ ਬਿਹਤਰ ਇਲਾਜ ਦੀ ਸਹੂਲਤ ਪਹੁੰਚ ਸਕੇ¢ ਡਾਕਟਰ ਭਾਈਚਾਰੇ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਡਾਕਟਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭੂਮਿਕਾ ਅਹਿਮ ਹੈ¢ ਇਸ ਮੌਕੇ ਸਿਹਤ ਮੰਤਰੀ ਨੇ ਸਿਹਤ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ¢ ਇਸ ਮੌਕੇ ਉਨ੍ਹਾਂ ਨਾਲ ਮੇਅਰ ਪਦਮਜੀਤ ਮਹਿਤਾ, ਡਾ. ਰਾਜੀਵ ਸੂਦ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਫ਼ਰੀਦਕੋਟ, ਡਾ. ਵਿਕਾਸ ਛਾਬੜਾ, ਡਾ. ਤਪਿੰਦਰਜੋਤ ਸਿਵਲ ਸਰਜਨ, ਬਠਿੰਡਾ, ਡਾ. ਅਖਿਲੇਸ਼ ਪਾਠਕ, ਡਾ. ਆਰ.ਐਸ. ਸੇਠੀ ਅਤੇ ਡਾ. ਜਨਕ ਰਾਜ ਸਿੰਗਲਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ¢
ਪਿਛਲੀ ਖ਼ਬਰ ਲੜਕੇ ਨੂੰ ਵਿਆਹ ਤੋਂ ਬਾਅਦ ਵਿਦੇਸ਼ ਲੈ ਕੇ ਜਾਣ ਦਾ ਲਾਇਆ ਲਾਰਾ, ਲੱਖਾਂ ਦੀ ਠੱਗੀ ਮਾਰੀ ਅਗਲੀ ਖ਼ਬਰ ਵਿਦੇਸ਼ ਭੇਜਣ ਦੀ ਆੜ 'ਚ ਵਿਆਹ ਕਰਵਾਉਣ ਅਤੇ ਪੀ ਆਰ ਦੇ ਨਾਲ ਵਿਦੇਸ਼ ਲਿਜਾਣ ਦੇ ਮਾਮਲੇ 'ਚ ਲੱਖਾਂ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।